ਪਾਕਿ ਡਰੋਨ ਨੇ ਫ਼ਿਰ ਇਕ ਵਾਰ ਭਾਰਤ 'ਚ ਦਿੱਤੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ

02/18/2023 11:05:46 AM

ਤਰਨਤਾਰਨ (ਰਮਨ)- ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖ਼ੇਤਰ 'ਚ ਆਏ ਦਿਨ ਡਰੋਨ ਭੇਜਣ ਦੀਆਂ ਗਤੀਵਿਧੀਆਂ ਨੂੰ ਜਾਰੀ ਰੱਖਿਆ ਜਾ ਰਿਹਾ ਹੈ, ਜੋ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੀਤੀ ਦੇਰ ਰਾਤ ਉਸ ਵੱਲ ਵੇਖਣ ਨੂੰ ਮਿਲੀ ਜਦੋਂ ਭਾਰਤੀ ਖ਼ੇਤਰ ਵਿਚ ਪਾਕਿਸਤਾਨੀ ਡਰੋਨ ਨੇ ਇਕ ਵਾਰ ਫਿਰ ਤੋਂ ਦਸਤਕ ਦੇ ਦਿੱਤੀ ਗਈ। 

ਇਹ ਵੀ ਪੜ੍ਹੋ- BSF ਨੇ ਸਰਹੱਦ ਤੋਂ ਫੜ੍ਹੀ ਹੈਰੋਇਨ ਦੀ ਵੱਡੀ ਖੇਪ, ਹਥਿਆਰ ਵੀ ਕੀਤੇ ਬਰਾਮਦ   

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀ.ਓ.ਪੀ ਨੂਰਵਾਲਾ ਰਾਹੀਂ ਬੀਤੀ ਦੇਰ ਰਾਤ 12ਵਜੇ  ਦੇ ਕਰੀਬ ਪਿਲਰ ਨੰਬਰ 149/36 ਰਾਹੀਂ ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਦੌਰਾਨ ਸਰਹੱਦ ਉਪਰ ਤਾਇਨਾਤ ਬੀ. ਐੱਸ. ਐੱਫ਼ ਦੀ 103 ਬਟਾਲੀਅਨ ਹਰਕਤ 'ਚ ਆ ਗਈ। ਡਰੋਨ ਨੂੰ ਖਦੇੜਣ ਲਈ ਬੀ.ਐੱਸ.ਐੱਫ਼ ਵੱਲੋਂ ਕਰੀਬ 2 ਦਰਜਨ ਰੌਂਦ ਫ਼ਾਇਰਿੰਗ ਕੀਤੀ ਗਈ। 

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸਕੂਲ ਵੈਨ ਤੇ ਮੋਟਰ ਸਾਈਕਲ ਵਿਚਾਲੇ ਭਿਆਨਕ ਟੱਕਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਕੁਝ ਸਮੇਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਥਾਣਾ ਖੇਮਕਰਨ ਅਤੇ ਬੀਐਸਐਫ਼ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਕੀਤਾ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan