ਸਰਹੱਦ ਖ਼ੇਤਰ ''ਤੇ ਪਾਕਿ ਡਰੋਨ ਦੀ ਮੁੜ ਦਸਤਕ, ਜਵਾਨਾਂ ਨੇ ਫਾਇਰਿੰਗ ਕਰਕੇ ਭੇਜਿਆ ਵਾਪਸ
Tuesday, Feb 21, 2023 - 10:38 AM (IST)

ਸਰਾਏ ਅਮਾਨਤ ਖਾਂ (ਨਰਿੰਦਰ)- ਹਿੰਦ-ਪਾਕਿ ਸੀਮਾ ਨੇੜੇ ਅੱਜ ਤੜਕੇ ਸਵੇਰੇ 4 ਵਜੇ ਦੇ ਕਰੀਬ ਪਾਕਿਸਤਾਨ ਵਾਲੋਂ ਅਮਰ ਚੌਂਕੀ ਨੇੜੇ ਇਕ ਡਰੋਨ ਦੀ ਅਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਬੀ. ਐੱਸ. ਐੱਫ਼ ਦੇ 71 ਬਟਾਲੀਅਨ ਜਵਾਨਾਂ ਵੱਲੋਂ ਫਾਇਰਿੰਗ ਕਰਨ 'ਤੇ ਡਰੋਨ ਵਾਪਸ ਪਾਕਿਸਤਾਨ ਵੱਲ ਪਰਤ ਗਿਆ।
ਇਹ ਵੀ ਪੜ੍ਹੋ- ਆਸਟਰੇਲੀਆ ਤੋਂ ਮੁੜ ਆਈ ਦੁਖਦਾਈ ਖ਼ਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
ਇਸ ਤੋਂ ਬਾਅਦ ਦਿਨ ਚੜ੍ਹਨ 'ਤੇ ਬੀ. ਐੱਸ. ਐੱਫ਼ ਅਤੇ ਪੰਜਾਬ ਪੁਲਸ ਵੱਲੋਂ ਤਾਰਾਂ ਦੇ ਨੇੜਲੇ ਖ਼ੇਤਾਂ 'ਚ ਸਰਚ ਮੁਹਿੰਮ ਸ਼ੁਰੂ ਕੀਤੀ ਗਈ, ਤਾਂ ਕਿ ਡਰੋਨ ਰਾਹੀਂ ਨਸ਼ੀਲੇ ਪਦਾਰਥ ਜਾਂ ਹਥਿਆਰ ਰਾਤ ਦੇ ਹਨੇਰੇ 'ਚ ਖੇਤਾਂ 'ਚ ਸੁੱਟੇ ਨਾ ਗਏ ਹੋਣ।
ਇਹ ਵੀ ਪੜ੍ਹੋ- ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਤਿੱਖੀ ਪ੍ਰਤੀਕਿਰਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।