ਪਾਕਿਸਤਾਨ ’ਚ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਵੇ ਸਰਕਾਰ : ਗਿਆਨੀ ਰਘਬੀਰ ਸਿੰਘ

Tuesday, Sep 12, 2023 - 06:22 PM (IST)

ਪਾਕਿਸਤਾਨ ’ਚ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਵੇ ਸਰਕਾਰ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ (ਸਰਬਜੀਤ)- ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ 1947 ਦੀ ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਪਾਕਿਸਤਾਨ ਦੀ ਧਰਤੀ ਉਪਰ ਰਹਿ ਗਏ ਸਿੱਖ ਪੰਥ ਦੇ ਧਾਰਮਿਕ ਅਸਥਾਨਾਂ ਦੀ ਸੇਵਾ-ਸੰਭਾਲ ਵੱਲ ਪਾਕਿਸਤਾਨ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। 1947 ’ਚ ਵਾਪਰੇ ਵੰਡ ਦੇ ਦੁਖਾਂਤ ਉਪਰੰਤ ਪਾਕਿਸਤਾਨ ’ਚ ਰਹਿ ਗਏ ਸਿੱਖ ਪੰਥ ਦੇ ਮਹੱਤਵਪੂਰਨ ਧਾਰਮਿਕ ਅਸਥਾਨ ਸਰਕਾਰਾਂ ਦੀ ਅਣਦੇਖੀ ਕਾਰਨ ਅਲੋਪ ਹੁੰਦੇ ਜਾ ਰਹੇ ਹਨ। ਇਹ ਅਸਥਾਨ ਸਿੱਖ ਕੌਮ ਦੇ ਗੌਰਵਸ਼ਾਲੀ ਇਤਿਹਾਸ ਨੂੰ ਬਿਆਨ ਕਰਦੇ ਹਨ। ਹਾਲ-ਫਿਲਹਾਲ ’ਚ ਹੀ ਕੁਝ ਸੰਗਤਾਂ ਦੇ ਉਪਰਾਲੇ ਸਦਕਾ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਅਸਥਾਨ ਦੀ ਮੁੜ ਸੇਵਾ ਸੰਭਾਲ ਸ਼ੁਰੂ ਹੋਈ ਹੈ।

ਇਹ ਵੀ ਪੜ੍ਹੋ- ਸੇਵਾ ਮੁਕਤ ਅਫ਼ਸਰ ਨੇ ਕਰਵਾਇਆ ਦੂਜਾ ਵਿਆਹ, 15 ਦਿਨਾਂ 'ਚ ਹੀ ਚੰਨ ਚਾੜ੍ਹ ਗਈ ਦੂਜੀ ਪਤਨੀ

ਪਾਕਿਸਤਾਨ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਇਤਿਹਾਸਕ ਅਸਥਾਨਾਂ ਨੂੰ ਪਹਿਲ ਦੇ ਆਧਾਰ ’ਤੇ ਸੰਭਾਲਿਆ ਜਾਵੇ ਅਤੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਮੁੜ ਗੁਰਮਤਿ ਮਰਿਆਦਾ ਲਾਗੂ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖਾਂ ਦੇ ਗੌਰਵਸ਼ਾਲੀ ਇਤਿਹਾਸ ਬਾਰੇ ਪਤਾ ਲੱਗ ਸਕੇ।

ਇਹ ਵੀ ਪੜ੍ਹੋ- ਆਸਟ੍ਰੇਲੀਆ ਰਹਿੰਦੀ ਕੁੜੀ ਨੂੰ ਮਿਲਣ ਗਏ ਪਿਓ ਨਾਲ ਵਾਪਰ ਗਿਆ ਦਰਦਨਾਕ ਭਾਣਾ

ਪਾਕਿਸਤਾਨ ਸਰਕਾਰ ਸਾਰੇ ਧਾਰਮਿਕ ਅਸਥਾਨਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਵੀ ਖੁੱਲ੍ਹ ਦੇਵੇ। ਇਸ ਸਬੰਧੀ ਸਿੰਘ ਸਾਹਿਬ ਜੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਰ ਕੇ ਇਸ ਵੱਲ ਧਿਆਨ ਦਿੱਤਾ ਜਾਵੇ ਅਤੇ ਗੁਰਦੁਆਰਾ ਸਾਹਿਬਾਨਾਂ ’ਤੇ ਹੋਏ ਨਾਜਾਇਜ਼ ਕਬਜ਼ੇ ਹਟਵਾ ਕੇ ਗੁਰਮਤਿ ਮਰਿਆਦਾ ਲਾਗੂ ਕੀਤੀ ਜਾਵੇ। ਸਿੰਘ ਸਾਹਿਬ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕਿਹਾ ਕਿ ਇਸ ਸਬੰਧੀ ਭਾਰਤ ਸਰਕਾਰ ਨੂੰ ਪਾਕਿਸਤਾਨ ਵਿਚਲੇ ਗੁਰਧਾਮਾਂ ’ਤੇ ਕੀਤੇ ਕਬਜ਼ੇ ਛੁਡਵਾਉਣ ਲਈ ਪੱਤਰ ਲਿਖਿਆ ਜਾਵੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News