ਪਾਕਿ ਤੋਂ ਹੈਰੋਇਨ ਦੀ ਖੇਪ ਦੀ ਰਿਕਵਰੀ ਲਈ ਚੱਲਿਆ ਸਰਚ ਆਪ੍ਰੇਸ਼ਨ, 5 ਘੰਟਿਆਂ ਬਾਅਦ ਬੇਰੰਗ ਪਰਤੀ STF ਟੀਮ

06/22/2022 1:21:39 PM

ਅੰਮ੍ਰਿਤਸਰ (ਸੰਜੀਵ) - ਸਰਹੱਦ ਪਾਰੋਂ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਲਈ ਸਰਚ ਆਪ੍ਰੇਸ਼ਨ ਚਲਾਉਣ ਗਈ ਸਪੈਸ਼ਲ ਟਾਸਕ ਫੋਰਸ ਦੀ ਟੀਮ 5 ਘੰਟੇ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਖਾਲੀ ਹੱਥ ਵਾਪਸ ਪਰਤ ਗਈ। ਐੱਸ. ਟੀ. ਐੱਫ. ਕੋਲ ਠੋਸ ਜਾਣਕਾਰੀ ਸੀ ਅਤੇ ਐੱਫ. ਆਈ. ਆਰ. ਵੀ ਦਰਜ ਕੀਤੀ ਗਈ ਸੀ ਪਰ ਸੀਮਾ ਸੁਰੱਖਿਆ ਬਲ ਨੇ ਇਸ ਨੂੰ ਤਲਾਸ਼ੀ ਮੁਹਿੰਮ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ। ਸੂਤਰਾਂ ਤੋਂ ਮਿਲੀ ਇਸ ਜਾਣਕਾਰੀ ਦੀ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਬੇਸ਼ੱਕ ਪੁਸ਼ਟੀ ਨਹੀਂ ਕੀਤੀ ਪਰ ਪਾਕਿਸਤਾਨ ਤੋਂ ਹੈਰੋਇਨ ਦੀ ਸੂਚਨਾ ਦੇ ਆਧਾਰ ’ਤੇ ਐੱਸ. ਟੀ. ਐੱਫ. ਵਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਦੋਵੇਂ ਪਾਸੇ ਦੇ ਅਧਿਕਾਰੀ ਇਸ ’ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਸੂਤਰਾਂ ਅਨੁਸਾਰ ਬੀਤੇ ਦਿਨ ਦੁਪਹਿਰ 1:30 ਵਜੇ ਦੇ ਕਰੀਬ ਸਥਾਨਕ ਐੱਸ. ਟੀ. ਐੱਫ. ਦੀ ਟੀਮ ਉਨ੍ਹਾਂ ਦੀ ਸਟੀਕ ਸੂਚਨਾ ’ਤੇ ਨੌਸ਼ਹਿਰਾ ਢਾਲਾ ਪੁੱਜੀ, ਜਿੱਥੇ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਉੱਚ ਅਧਿਕਾਰੀ ਤੋਂ ਤਲਾਸ਼ੀ ਮੁਹਿੰਮ ਚਲਾਉਣ ਦੀ ਇਜਾਜ਼ਤ ਮੰਗੀ ਪਰ 5 ਘੰਟੇ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਨੇ ਉਨ੍ਹਾਂ ਨੂੰ ਬਿਨਾਂ ਤਲਾਸ਼ੀ ਦੇ ਵਾਪਸ ਜਾਣ ਲਈ ਕਿਹਾ। ਦੋ ਪੁਲਸ ਬਲਾਂ ਵਿਚਕਾਰ ਕੀ ਤਾਲਮੇਲ ਹੈ? ਕੀ ਇਸ ਨਾਲ ਸਰਹੱਦ ਪਾਰ ਬੈਠੇ ਸਮੱਗਲਰਾਂ ਅਤੇ ਪੰਜਾਬ ਨੂੰ ਨਸ਼ਾ ਸਪਲਾਈ ਕਰਨ ਵਾਲੇ ਸਮੱਗਲਰਾਂ ਨੂੰ ਕੋਈ ਫ਼ਾਇਦਾ ਹੋਵੇਗਾ, ਇਹ ਕੁਝ ਅਜਿਹੇ ਸਵਾਲ ਹਨ, ਜਿਨ੍ਹਾਂ ’ਤੇ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਨੂੰ ਠੋਸ ਰਣਨੀਤੀ ਬਣਾਉਣ ਦੀ ਲੋੜ ਹੈ।


rajwinder kaur

Content Editor

Related News