ਪਾਕਿਸਤਾਨ ਦੀ ਫਿਰ ਤੋਂ ਨਾਪਾਕ ਹਰਕਤ, ਡਰੋਨ ਰਾਹੀਂ ਭੇਜੀ ਕਰੋੜਾਂ ਦੀ ਹੈਰੋਇਨ
Tuesday, Nov 21, 2023 - 02:21 PM (IST)

ਅੰਮ੍ਰਿਤਸਰ (ਨੀਰਜ) : ਪਾਕਿਸਤਾਨ ਵੱਲੋਂ ਭਾਰਤੀ ਸਰਹੱਦ 'ਤੇ ਡਰੋਨਾਂ ਰਾਹੀਂ ਹੈਰੋਇਨ ਤੇ ਹੋਰ ਸਾਮਾਨ ਦੀ ਖੇਪ ਭੇਜਣ ਦਾ ਸਿਲਸਿਲਾ ਜਾਰੀ ਹੈ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਦੇਖਣ ਨੂੰ ਮਿਲੀ ਜਦੋਂ ਪੁਲਸ ਅਤੇ ਬੀ.ਐੱਸ.ਐੱਫ. ਨੇ ਸਾਂਝੇ ਆਪਰੇਸ਼ਨ ਦੌਰਾਨ ਸਰਹੱਦੀ ਪਿੰਡ ਮੋਦੀ ਦੇ ਖੇਤ 'ਚ ਡਰੋਨ ਰਾਹੀਂ 3 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਫਿਲਹਾਲ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਸਰਚ ਆਪਰੇਸ਼ਨ ਜਾਰੀ ਹੈ।
ਇਹ ਵੀ ਪੜ੍ਹੋ- ਸ਼ਰੇਆਮ ਗੁੰਡਾਗਰਦੀ: ਨਾਬਾਲਗ ਭੈਣ ਨਾਲ ਛੇੜਖਾਨੀ ਦਾ ਵਿਰੋਧ ਕਰਨ ’ਤੇ ਤਿੰਨ ਭਰਾਵਾਂ 'ਤੇ ਕੀਤਾ ਹਮਲਾ
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਤਰਨਤਾਰਨ ਜ਼ਿਲ੍ਹੇ 'ਚ ਸੈਕਟਰ ਖੇਮਕਰਨ ਅਧੀਨ ਆਉਂਦੇ ਇਲਾਕੇ ਵਿੱਚੋਂ ਚਾਈਨਾ ਦੇ ਬਣੇ ਇਕ ਹੋਰ ਡਰੋਨ ਨੂੰ ਪੁਲਸ ਅਤੇ ਬੀ. ਐੱਸ. ਐੱਫ. ਦੇ ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕਰ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਡੀ. ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਅਸ਼ਵਨੀ ਕਪੂਰ ਵੱਲੋਂ ਮਿਲੇ ਸਖਤ ਹੁਕਮਾਂ ਤਹਿਤ ਸਰਹੱਦੀ ਇਲਾਕੇ ਵਿਚ ਸਖਤੀ ਨਾਲ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ 22 ਅਕਤੂਬਰ ਦੀ ਰਾਤ ਸੈਕਟਰ ਖੇਮਕਰਨ ਅਧੀਨ ਆਉਂਦੇ ਬੀਓਪੀ ਮੀਆਂਵਾਲਾ ਰਾਹੀਂ ਪਾਕਿਸਤਾਨੀ ਡਰੋਨ ਵੱਲੋਂ ਦਸਤਕ ਦਿੱਤੀ ਗਈ ਸੀ, ਜਿਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਕਾਰ ’ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਮੁਲਾਜ਼ਮ, ਰੋਕਣ ਦਾ ਇਸ਼ਾਰਾ ਦਿੱਤਾ ਤਾਂ ਕਰ 'ਤਾ ਇਹ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8