ਪਾਕਿਸਤਾਨ ਤੋਂ ਪੁੱਜੇ ਸਿੱਖ ਜਥੇ ਨੂੰ SGPC ਪ੍ਰਧਾਨ ਐਡੋਵਕੇਟ ਧਾਮੀ ਨੇ ਕੀਤਾ ਸਨਮਾਨਿਤ

Wednesday, May 04, 2022 - 10:16 AM (IST)

ਪਾਕਿਸਤਾਨ ਤੋਂ ਪੁੱਜੇ ਸਿੱਖ ਜਥੇ ਨੂੰ SGPC ਪ੍ਰਧਾਨ ਐਡੋਵਕੇਟ ਧਾਮੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ (ਦੀਪਕ ਸ਼ਰਮਾ) - ਬੀਤੇ ਦਿਨੀਂ ਪਾਕਿਸਤਾਨ ਤੋਂ ਭਾਰਤ ਪੁੱਜੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ। ਸ੍ਰੀ ਨਨਕਾਣਾ ਸਾਹਿਬ ਤੋਂ ਸ. ਪ੍ਰੀਤਮ ਸਿੰਘ ਦੀ ਅਗਵਾਈ ਵਿਚ ਇਹ ਜਥਾ ਵਾਹਗਾ ਅਟਾਰੀ ਸਰਹੱਦ ਰਾਹੀਂ 22 ਅਪ੍ਰੈਲ ਨੂੰ ਭਾਰਤ ਪੁੱਜਾ ਸੀ, ਜੋ ਦਿੱਲੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਬੀਤੇ ਦਿਨ ਇਥੇ ਪਹੁੰਚਿਆ ਹੈ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪਾਕਿਸਤਾਨ ਤੋਂ ਪੁੱਜੇ ਸ਼ਰਧਾਲੂਆਂ ਨੂੰ ਸਨਮਾਨਿਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਆਖਿਆ ਕਿ ਖੁਸ਼ੀ ਦੀ ਗੱਲ ਹੈ ਕਿ ਪਾਕਿਸਤਾਨ ’ਚ ਵੱਸਦੇ ਬਹੁ-ਗਿਣਤੀ ਸਿੱਖ ਸਾਬਤ ਸੂਰਤ ਅੰਮ੍ਰਿਤਧਾਰੀ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸੇ ਸਾਲ 30 ਅਕਤੂਬਰ ਨੂੰ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਿੱਖ ਕੌਮ ਵੱਲੋਂ ਮਨਾਈ ਜਾ ਰਹੀ ਹੈ ਅਤੇ ਯਤਨ ਹੋਵੇਗਾ ਕਿ ਇਸ ਸਬੰਧ ਵਿਚ ਇਕ ਵੱਡਾ ਜਥਾ ਭਾਰਤ ਤੋਂ ਪਾਕਿਸਤਾਨ ਲਿਜਾਇਆ ਜਾਵੇ। ਇਸ ਮੌਕੇ ਜਥੇ ਦੀ ਆਗੂ ਸ. ਪ੍ਰੀਤਮ ਸਿੰਘ ਨੇ ਕਿਹਾ ਕਿ 15 ਦਿਨ ਦੇ ਵੀਜ਼ੇ ’ਤੇ 48 ਸਿੱਖ ਸ਼ਰਧਾਲੂ ਭਾਰਤ ਦੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪੁੱਜੇ ਹਨ।


author

rajwinder kaur

Content Editor

Related News