ਪਾਕਿ ਹਕੂਮਤ ਦਾ ਸਿੱਖ ਮਸਲਿਆਂ ਵੱਲ ਕੋਈ ਧਿਆਨ ਨਹੀਂ : ਭੋਮਾ

04/02/2023 11:42:10 AM

ਅੰਮ੍ਰਿਤਸਰ (ਵਾਲੀਆ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਜਾਗਰੂਕਤਾ ਲਹਿਰ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ- 1.5 ਲੱਖ ਫ਼ੀਸ ਵਸੂਲਣ ਮਗਰੋਂ ਕੁੜੀ ਨੂੰ ਕੋਰਸ 'ਚੋਂ ਕੱਢਿਆ, ਹੁਣ ਕਮਿਸ਼ਨ ਨੇ ਸੁਣਾਇਆ ਸਖ਼ਤ ਫ਼ੈਸਲਾ

ਭੋਮਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਤੇ ਹਿੰਦੂਆਂ ’ਤੇ ਲਗਾਤਾਰ ਹਮਲੇ ਹੋ ਰਹੇ ਹਨ। ਉਨ੍ਹਾਂ ਇਨ੍ਹਾਂ ਮਾਮਲਿਆਂ ’ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਦਖ਼ਲ ਦੇਣ ਲਈ ਕਿਹਾ। ਭੋਮਾ ਅਨੁਸਾਰ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਪਾਕਿਸਤਾਨ ’ਚ ਅਜਿਹੀਆਂ ਘਟਨਾਵਾਂ ਕਈ ਵਾਰ ਵਾਪਰ ਚੁੱਕੀਆਂ ਹਨ ਪਰ ਪਾਕਿ ਹਕੂਮਤ ਇਨ੍ਹਾਂ ਨੇ ਮਸਲਿਆਂ ਵੱਲ ਕੋਈ ਧਿਆਨ ਨਹੀਂ ਦਿਤਾ, ਜਿਸ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ।

ਇਹ ਵੀ ਪੜ੍ਹੋ-ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News