ਨੌਸ਼ਹਿਰਾ ਢਾਲਾ ਬਾਰਡਰ ''ਤੇ ਪਾਕਿਸਤਾਨੀ ਡਰੋਨ ਨੇ ਦਿੱਤੀ ਦਸਤਕ, BSF ਵੱਲੋਂ ਕੀਤੀ ਗਈ ਫਾਇਰਿੰਗ
Thursday, Sep 07, 2023 - 03:49 PM (IST)

ਝਬਾਲ (ਨਰਿੰਦਰ)- ਬੀਤੀ ਰਾਤ ਹਿੰਦ-ਪਾਕਿ ਸੀਮਾ ਬਾਰਡਰ ਨੌਸ਼ਿਹਰਾ ਢਾਲਾ ਵਿਖੇ ਪਾਕਿਸਤਾਨ ਸਾਈਡ ਤੋਂ ਇਕ ਡਰੋਨ ਦਾ ਭਾਰਤ ਵਾਲੀ ਸਾਈਡ ਦਾਖ਼ਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਤੇ ਬਾਰਡਰ ਤੇ ਬੁਰਜੀ ਨੰਬਰ 122/15 ਤੇ ਡਿਊਟੀ ਕਰ ਰਹੇ 71 ਬਟਾਲੀਅਨ ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਡਰੋਨ ਦਾ ਕੁੱਝ ਪਤਾ ਨਹੀਂ ਲੱਗਾ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਸਵੇਰ ਹੋਣ 'ਤੇ ਬੀ. ਐੱਸ. ਐੱਫ਼ ਅਤੇ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਹਿੰਦ ਪਾਕਿ ਸੀਮਾ ਨੇੜੇ ਖੇਤਾਂ 'ਚ ਸਾਂਝਾ ਸਰਚ ਅਭਿਆਨ ਕੀਤਾ ਗਿਆ ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਸਪਤਾਲ ’ਚ ਹੋਈ ਪਹਿਲੀ ਦਿਲ ਦੀ ਸਰਜਰੀ, ਨਕਲੀ ਦਿਲ ਨਾਲ ਚਲਾ ਦਿੱਤੀ ਮਰੀਜ਼ ਦੀ ਧੜਕਣ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8