ਭਾਰਤੀ ਖੇਤਰ ''ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਫਾਇਰਿੰਗ ਕਰਕੇ ਭੇਜਿਆ ਵਾਪਸ

06/29/2023 8:53:55 AM

ਤਰਨਤਾਰਨ (ਰਮਨ)- ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ ਵਿੱਚ ਦਸਤਕ ਦੇਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਤਰ੍ਹਾਂ ਬੀਤੀ ਰਾਤ ਮੁੜ ਇਕ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦੇ ਹੋਏ ਭਾਰਤੀ ਖੇਤਰ ਵਿੱਚ ਦਸਤਕ ਦਿੱਤੀ, ਜਿਸ ਦੀ ਆਵਾਜ਼ ਸੁਣ ਬੀ.ਐੱਸ.ਐੱਫ. ਨੇ ਫਾਇਰਿੰਗ ਕਰਕੇ ਉਸ ਨੂੰ ਵਾਪਸ ਭੇਜ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ. ਓ.ਪੀ ਧਰਮਾ ਦੇ ਪਿੱਲਰ ਨੰਬਰ 137/15 ਰਾਹੀਂ ਬੀਤੀ ਰਾਤ 9.45 ਵਜੇ ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ 'ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 103 ਬਟਾਲੀਅਨ ਵੱਲੋਂ ਹਰਕਤ ਵਿੱਚ ਆਉਂਦੇ ਹੋਏ ਕਰੀਬ 6 ਰੌਂਦ ਫਾਇਰਿੰਗ ਵੀ ਕੀਤੀ ਗਈ, ਜਿਸ ਤੋਂ 5 ਮਿੰਟ ਬਾਅਦ ਡਰੋਨ ਦੇ ਵਾਪਸ ਪਾਕਿਸਤਾਨ ਪਰਤਣ ਸਬੰਧੀ ਆਵਾਜ਼ ਸੁਣਾਈ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਸ਼ੱਕੀ ਇਲਾਕਿਆਂ ਨੂੰ ਸੀਲ ਕਰਦੇ ਹੋਏ ਸਰਹੱਦ ਨੇੜੇ ਦੇ ਸਾਰੇ ਇਲਾਕੇ ਵਿਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

cherry

This news is Content Editor cherry