ਸਰਹੱਦੀ ਇਲਾਕੇ ''ਚ ਹੋਈ ਪਾਕਿਸਤਾਨੀ ਡਰੋਨ ਦੀ ਹਰਕਤ, BSF ਜਵਾਨਾਂ ਨੇ ਫਾਇਰਿੰਗ ਕਰ ਕੇ ਭੇਜਿਆ ਵਾਪਸ
Monday, Aug 12, 2024 - 02:22 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਬੀ.ਓ.ਪੀ. ਕਮਾਲਪੁਰ ਜੱਟਾਂ ਵਿਖੇ ਬੀਤੇ ਦਿਨ ਦੁਪਹਿਰ ਨੂੰ ਪਾਕਿਸਤਾਨੀ ਡਰੋਨ ਦੀ ਹਰਕਤ ਦਿਖਾਈ ਦਿੱਤੀ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਫਾਇਰਿੰਗ ਕਰ ਕੇ ਇਸ ਡਰੋਨ ਨੂੰ ਵਾਪਸ ਪਾਕਿਸਤਾਨ ਭੱਜਣ ਲਈ ਮਜਬੂਰ ਕੀਤਾ ਗਿਆ।
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬੀ.ਓ.ਪੀ. ਕਮਾਲਪੁਰ ਜੱਟਾਂ ਪੋਸਟ 'ਤੇ ਦੁਪਹਿਰ 3: 37 ਦੇ ਕਰੀਬ ਓ.ਪੀ. ਨੰਬਰ 01 'ਤੇ ਇੱਕ ਪਾਕਿਸਤਾਨੀ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਉਸ 'ਤੇ ਦੋ ਰਾਉਂਡ ਫਾਇਰ ਕੀਤੇ ਗਏ।
ਇਸ ਤੋਂ ਬਾਅਦ ਇਹ ਡਰੋਨ ਪਾਕਿਸਤਾਨ ਵੱਲ ਨੂੰ ਭੱਜਣ ਲਈ ਮਜਬੂਰ ਹੋ ਗਿਆ। ਇਸ ਦੇ ਵਾਪਸ ਜਾਣ ਤੋਂ ਬਾਅਦ ਸਥਾਨਕ ਪੁਲਸ ਦੇ ਨਾਲ ਬੀ.ਐੱਸ.ਐੱਫ. ਦੀ ਟੀਮ ਵੱਲੋਂ ਪੂਰੇ ਇਲਾਕੇ 'ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਜੈਜੋਂ ਹਾਦਸੇ 'ਚ ਪੀੜਤ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ, ਬਰਸਾਤੀ ਮੌਸਮ ਬਾਰੇ ਵੀ ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e