ਭਾਰਤੀ ਖ਼ੇਤਰ ''ਚ ਪਾਕਿਸਤਾਨੀ ਡਰੋਨ ਦੀ ਦਸਤਕ, 2 ਪੈਕਟ ਹੈਰੋਇਨ ਬਰਾਮਦ

05/28/2023 1:31:13 PM

ਤਰਨਤਾਰਨ (ਰਮਨ)- ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖ਼ੇਤਰ 'ਚ ਦਸਤਕ ਦੇਣ ਦੀਆਂ ਗਤੀਵਿਧੀਆਂ ਰੁੱਕਣ ਦਾ ਨਾਂ ਨਹੀਂ ਲੈ ਰਹੀਆਂ । ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਫਿਰ ਤੋਂ ਦੇਖਣ ਨੂੰ ਮਿਲੀ, ਜਦੋਂ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦੇ ਹੋਏ ਭਾਰਤੀ ਖ਼ੇਤਰ 'ਚ 2 ਵਾਰ ਦਸਤਕ ਦਿੱਤੀ ਗਈ। ਇਸ ਦੌਰਾਨ ਭਾਰਤੀ ਖ਼ੇਤਰ ਅੰਦਰੋਂ ਬੀਐੱਸਐੱਫ਼ ਅਤੇ ਪੰਜਾਬ ਪੁਲਸ ਵੱਲੋ ਦੋ ਪੈਕਟ ਹੈਰੋਇਨ ਬਰਾਮਦ ਕੀਤਾ ਗਿਆ ਹੈ। ਜਦਕਿ ਐਤਵਾਰ ਸਵੇਰ ਤੋਂ ਤਲਾਸ਼ੀ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਪਤੀ ਨੂੰ ਜਾਨੋਂ ਮਾਰਨ ਦੀ ਸਾਜਿਸ਼ ’ਚ ਪਤਨੀ ਨਿਕਲੀ ਮਾਸਟਰ ਮਾਈਂਡ, ਜਾਣੋ ਪੂਰਾ ਮਾਮਲਾ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖ਼ੇਮਕਰਨ ਵਿਖੇ ਬੀ. ਓ.ਪੀ ਮੀਆਂਵਾਲਾ ਉੱਤਾੜ ਦੇ ਪਿੱਲਰ ਨੰਬਰ 158/8 ਰਾਹੀਂ ਬੀਤੀ ਰਾਤ 9.55 ਵਜੇ ਪਾਕਿਸਤਾਨੀ ਡਰੋਨ ਦੀ ਭਾਰਤੀ ਖ਼ੇਤਰ 'ਚ ਦਾਖਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ ਉਪਰ ਤੈਨਾਤ ਬੀ.ਐੱਸ.ਐੱਫ਼ ਦੀ 101 ਬਟਾਲੀਅਨ ਵੱਲੋਂ ਹਰਕਤ 'ਚ ਆ ਗਈ। ਕਰੀਬ ਦੋ ਮਿੰਟ ਬਾਅਦ ਡਰੋਨ ਦੇ ਵਾਪਸ ਪਾਕਿਸਤਾਨ ਪਰਤਣ ਸਬੰਧੀ ਆਵਾਜ਼ ਸੁਣਾਈ ਸਬੰਧੀ ਦਿੱਤੀ ਗਈ।

ਇਹ ਵੀ ਪੜ੍ਹੋ- ਕਾਨੂੰਨ ਨਾਲ ਖਿਲਵਾੜ ਕਰਨ ਵਾਲਿਆਂ ਦੀ ਹੁਣ ਨਹੀਂ ਖੈਰ, ਤੁਰੰਤ ਹੋਵੇਗੀ ‘ਐੱਫ਼. ਆਈ. ਆਰ.’

ਇਸੇ ਤਰ੍ਹਾਂ ਥਾਣਾ ਖਾਲੜਾ ਅਧੀਨ ਆਉਂਦੇ ਬੀਓਪੀ ਨਾਰਲੀ ਰਾਹੀਂ ਬੀਤੀ ਰਾਤ ਕਰੀਬ 12:00 ਵਜੇ ਡਰੋਨ ਦੇ ਭਾਰਤੀ ਖ਼ੇਤਰ 'ਚ ਦਾਖ਼ਲ ਹੋਣ ਦੀ ਅਵਾਜ ਸੁਣਾਈ ਦਿੱਤੀ। ਜਿਸ ਤੋਂ ਬਾਅਦ ਸਰਹੱਦ ਉਪਰ ਤੈਨਾਤ ਬੀ. ਐੱਸ. ਐੱਫ਼ ਦੀ ਬਟਾਲੀਅਨ ਦੇ ਜਵਾਨ ਹਰਕਤ 'ਚ ਆ ਗਏ, ਜਿਨ੍ਹਾਂ ਵਲੋਂ ਦੋ ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਇੰਡੋਨੇਸ਼ੀਆ 'ਚ ਕਤਲ ਦੇ ਇਲਜ਼ਾਮ 'ਚ ਫਸੇ 2 ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਮੰਤਰੀ ਕੁਲਦੀਪ ਧਾਲੀਵਾਲ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ਼ ਵੱਲੋਂ ਸ਼ੱਕੀ ਇਲਾਕਿਆਂ ਨੂੰ ਸੀਲ ਕਰਦੇ ਹੋਏ ਸਰਹੱਦ ਨੇੜੇ ਦੇ ਸਾਰੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤਾ ਗਿਆ ਹੈ ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News