ਭਾਰਤੀ ਖ਼ੇਤਰ ''ਚ ਫਿਰ ਤੋਂ ਪਾਕਿਸਤਾਨੀ ਡਰੋਨ ਦੀ ਦਸਤਕ, ਤਲਾਸ਼ੀ ਮੁਹਿੰਮ ਜਾਰੀ
Thursday, Aug 17, 2023 - 01:34 PM (IST)

ਤਰਨਤਾਰਨ (ਰਮਨ)- ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖ਼ੇਤਰ 'ਚ ਦਸਤਕ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦੇ ਹੋਏ ਭਾਰਤੀ ਖ਼ੇਤਰ ਵਿੱਚ ਦਸਤਕ ਦੇ ਦਿੱਤੀ। ਇਸ ਦੌਰਾਨ ਬੀਐੱਸਐੱਫ ਵੱਲੋਂ 1 ਦਰਜਨ ਦੇ ਕਰੀਬ ਰੌਂਦ ਫਾਇਰਿੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦੀ ਤਬਾਹੀ, ਬੁਝੇ 2 ਘਰਾਂ ਦੇ ਚਿਰਾਗ਼, ਮਾਸੂਮਾਂ ਦੀਆਂ ਤਸਵੀਰਾਂ ਵੇਖ ਨਮ ਹੋ ਜਾਣਗੀਆਂ ਅੱਖਾਂ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖੇਮਕਰਨ ਵਿਖੇ ਬੀ. ਓ.ਪੀ ਮੀਆਂ ਵਾਲਾ ਉਤਾੜ ਦੇ ਪਿੱਲਰ ਨੰਬਰ 159/13 ਰਾਹੀਂ ਬੀਤੀ ਰਾਤ 09.30 ਵਜੇ ਪਾਕਿਸਤਾਨੀ ਡਰੋਨ ਦੀ ਭਾਰਤੀ ਖ਼ੇਤਰ 'ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ ਉਪਰ ਤੈਨਾਤ ਬੀ.ਐੱਸ.ਐੱਫ ਦੀ 101 ਬਟਾਲੀਅਨ ਹਰਕਤ ਵਿੱਚ ਆ ਗਈ ਅਤੇ ਕਰੀਬ 1 ਦਰਜਨ ਰੌਂਦ ਫਾਇਰਿੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ- 40 ਲੱਖ ਦਾ ਪੀਤਾ ਚਿੱਟਾ! ਨਸ਼ੇ ਦੀ ਲੱਤ ਲਈ ਹੱਥ ਅੱਡਣੇ ਪਏ ਤਾਂ ਆਈ ਸੋਝੀ, ਹੁਣ ਲੋਕਾਂ ਲਈ ਬਣਿਆ ਮਿਸਾਲ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਸ਼ੱਕੀ ਇਲਾਕਿਆਂ ਨੂੰ ਸੀਲ ਕਰਦੇ ਹੋਏ ਸਰਹੱਦ ਨੇੜੇ ਦੇ ਸਾਰੇ ਇਲਾਕੇ ਵਿਚ ਤਲਾਸ਼ੀ ਅਭਿਆਨ ਸ਼ੁਰੂ ਗਿਆ, ਜਿਥੇ ਹੁਣ ਤੱਕ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।
ਇਹ ਵੀ ਪੜ੍ਹੋ- ਦੋਸਤੀ ਦੀ ਮਿਸਾਲ, ਦੋਸਤ ਦਾ ਵੱਢਿਆ ਗਿਆ ਸੀ ਹੱਥ, ਹੁਣ ਆਪਣਾ ਹੱਥ ਵੱਢ ਕੇ ਲਗਵਾਏਗਾ ਯਾਰ ਦੇ ਗੁੱਟ ਨੂੰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8