ਪਾਕਿ ਸਮੱਗਲਰ ਬਿਲਾਲ ਵੱਲੋਂ ਭੇਜੀ AK 47 ਰਾਈਫਲ, 26 ਕਰੋੜ ਦੀ ਹੈਰੋਇਨ ਤੇ ਪਿਸਤੌਲ ਬਰਾਮਦ
Wednesday, Jan 20, 2021 - 10:34 AM (IST)

ਅੰਮ੍ਰਿਤਸਰ (ਸੰਜੀਵ) : ਸਰਹੱਦ ਪਾਰ ਪਾਕਿਸਤਾਨ ’ਚ ਬੈਠੇ ਨਾਮਵਰ ਸਮੱਗਲਰ ਬਿਲਾਲ ਸੰਧੂ ਵੱਲੋਂ ਭੇਜੀ ਗਈ ਹਥਿਆਰਾਂ ਅਤੇ ਨਸ਼ੇ ਵਾਲੇ ਪਦਾਰਥ ਦੀ ਖੇਪ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਬੀ. ਪੀ. ਓ. ਦਾਓਂਕੇ ’ਤੇ ਲੱਗੀ ਕੰਡਿਆਲੀ ਤਾਰ ਦੇ ਨੇੜਿਓਂ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਸ ਨੇ ਏ. ਕੇ. 47 ਰਾਈਫਲ, 26 ਕਰੋੜ ਦੀ ਹੈਰੋਇਨ, 1 ਪਿਸਤੌਲ ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ
ਥਾਣਾ ਘਰਿੰਡਾ ਦੀ ਪੁਲਸ ਨੇ ਕੇਸ ਦਰਜ ਕਰਕੇ ਸਮੱਗਲਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਲਈ ਇਹ ਹਥਿਆਰ ਅਤੇ ਨਸ਼ੇ ਵਾਲੇ ਪਦਾਰਥ ਦੀ ਖੇਪ ਪਾਕਿਸਤਾਨ ਵੱਲੋਂ ਭੇਜੀ ਗਈ ਹੈ ।
ਪੜ੍ਹੋ ਇਹ ਵੀ ਖ਼ਬਰ - ਜਿਸ ਮੁੰਡੇ ਨਾਲ ਕੁੜੀ ਦੀ ਕੀਤੀ ਮੰਗਣੀ ਉਸੇ ਤੋਂ ਦੁਖੀ ਹੋ ਕੇ ਮਾਂ ਨੇ ਖਾਧੀ ਜ਼ਹਿਰ, ਹੋਈ ਮੌਤ
ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨ ’ਚ ਬੈਠੇ ਸਮੱਗਲਰ ਬਿਲਾਲ ਸੰਧੂ ਨਿਵਾਸੀ ਮਨਿਆਲਾ ਨੇ ਸਰਹੱਦ ਪਾਰ ਤੋਂ ਭਾਰਤ ’ਚ ਹਥਿਆਰ ਅਤੇ ਹੈਰੋਇਨ ਦੀ ਖੇਪ ਭੇਜੀ ਹੈ, ਜਿਸ ’ਤੇ ਆਈ. ਪੀ. ਐੱਸ. ਮਨਿੰਦਰ ਸਿੰਘ ਅਤੇ ਅਭਿਮਨਿਊ ਰਾਣਾ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਦੱਬੀ ਹੋਈ ਇਹ ਖੇਪ ਬਰਾਮਦ ਕੀਤੀ ।
ਪੜ੍ਹੋ ਇਹ ਵੀ ਖ਼ਬਰ - Health Tips : ਜਾਣੋ ਕਿਵੇਂ ਅਦਰਕ ਵਾਲੀ ਚਾਹ ਬਣ ਸਕਦੀ ਹੈ ‘ਮਿੱਠਾ ਜ਼ਹਿਰ’, ਹੋ ਸਕਦੀਆਂ ਨੇ ਇਹ ਸਮੱਸਿਆਵਾਂ