ਪਾਕਿਸਤਾਨੀ ਸਮੱਗਲਰਾਂ ਵਲੋਂ ਸੁੱਟੀ 3 ਕਰੋੜ ਦੀ ਹੈਰੋਇਨ ਬਰਾਮਦ

12/18/2020 3:50:03 PM

ਵਲਟੋਹਾ (ਬਲਜੀਤ ਸਿੰਘ) : ਥਾਣਾ-ਵਲਟੋਹਾ ਅਤੇ ਥਾਣਾ ਖੇਮਕਰਨ ਦੀ ਪੁਲਸ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ ਪਾਕਿਸਤਾਨ ਸਰਹੱਦ ਤੋਂ ਕੰਡਿਆਲੀ ਤਾਰ ਦੇ ਨੇੜੇ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਖ਼ੇਤਰ ਵਿਚ ਦਾਖ਼ਲ ਹੋ ਕੇ ਤਾਰੋ ਪਾਰ ਸੁੱਟੀ ਕਰੀਬ 970  ਗ੍ਰਾਮ ਹੈਰੋਇਨ ਸਮੇਤ ਪਲਾਸਟਿਕ ਬੋਤਲਾਂ   ਬਰਾਮਦ ਕੀਤੇ ਜਾਣ ਦੀ ਖ਼ਬਰ ਹੈ। ਜੋ ਕਿ ਪਲਾਸਟਿਕ ਦੀਆਂ ਬੋਤਲਾਂ ’ਚ ਪਾਈ ਹੋਈ ਸੀ।ਪੁਲਸ ਨੇ ਹੈਰੋਇਨ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਖੇਮਕਰਨ ਵਿਖੇ 21/61/85 ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਇਸ ਸਬੰਧੀ ਪੁਲਸ ਥਾਣਾ ਵਲਟੋਹਾ ਵਿਖੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ.ਭਿੱਖੀਵਿੰਡ ਰਾਜਬੀਰ ਸਿੰਘ ਦੀ ਅਗਵਾਈ ਹੇਠ ਐੱਸ.ਐੱਚ.ਓ. ਵਲਟੋਹਾ ਬਲਵਿੰਦਰ ਸਿੰਘ ਤੇ ਥਾਣਾ ਖੇਮਕਰਨ ਦੇ ਐੱਸ.ਐੱਚ.ਓ. ਇੰਸ. ਸ਼ਿਲੰਦਰਜੀਤ ਸਿੰਘ ਨੇ ਦੱਸਿਆ ਕਿ ਭਾਰਤ ਪਾਕਿ ਦੀ ਸੀਮਾ ਚੌਕੀ ਮੀਆਂਵਾਲਾ 14 ਬਟਾਲੀਅਨ ਅਧੀਨ ਪੈਂਦੀ ਕੰਡਿਆਲੀ ਤਾਰ ਦੇ ਗੇਟ ਨੰਬਰ 156/19 ਨਜ਼ਦੀਕ ਖ਼ੇਤਾਂ ਵਿਚ ਪਈਆਂ ਦੋ ਪਲਾਸਟਿਕ ਦੀਆਂ ਬੋਤਲਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਉਸ ਵਿਚੋਂ ਕਰੀਬ 970  ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 3 ਕਰੋੜ ਰੁਪਏ ਬਣਦੀ ਹੈ । ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਨੇ ਭਾਰਤੀ ਖ਼ੇਤਰ ਵਿਚ ਦਾਖ਼ਲ ਹੋ ਕੇ ਕੰਡਿਆਲੀ ਦੇ ਉਪਰੋਂ ਖ਼ੇਤਾਂ ’ਚ ਸੁੱਟੀ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਹ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਹੈਰੋਇਨ ਕਿਸ ਵਿਅਕਤੀ ਲਈ ਸੁੱਟੀ ਗਈ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਦਿੱਲੀ ਸਿੰਘੂ ਬਾਰਡਰ ਨਾਲੇ ’ਚੋਂ ਮਿਲੀ ਭਵਾਨੀਗੜ੍ਹ ਦੇ ਵਿਅਕਤੀ ਦੀ ਲਾਸ਼


Shyna

Content Editor

Related News