ਮਾਮਲਾ ਪਾਕਿ ਸਮੱਗਲਰਾਂ ਨਾਲ ਸਬੰਧ ਦਾ, ਪੁਲਸ ਨੇ 528 ਗ੍ਰਾਮ ਹੈਰੋਇਨ ਸਮੇਤ 2 ਨੂੰ ਕੀਤਾ ਗ੍ਰਿਫ਼ਤਾਰ

09/26/2022 8:03:53 PM

ਤਰਨ ਤਾਰਨ (ਰਮਨ) - ਜ਼ਿਲ੍ਹਾ ਪੁਲਸ ਵੱਲੋਂ ਪਾਕਿਸਤਾਨੀ ਸਮੱਗਲਰਾਂ ਨਾਲ ਸੰਬੰਧ ਬਣਾਉਂਦੇ ਹੋਏ ਡਰੋਨ ਦੀ ਮਦਦ ਨਾਲ ਨਸ਼ੀਲੇ ਪਦਾਰਥ ਅਤੇ ਅਸਲਾ ਮੰਗਵਾਉਣ ਵਾਲੇ ਪੰਜ ਮੈਂਬਰੀ ਗਰੋਹ ਵਿਚੋਂ ਦੋ ਨੂੰ 528 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਪੁਰਾਣੇ ਸਮੇਂ ਵਿੱਚ ਮੰਗਵਾਈਆਂ ਗਈਆਂ ਖੇਪਾਂ ਦੀ ਕੀਤੀ ਸਪਲਾਈ ਸਬੰਧੀ ਬਰੀਕੀ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ

ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ, ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਸਮੇਤ ਪੁਲਸ ਮੁਲਾਜ਼ਮਾਂ ਦੀ ਟੀਮ ਵੱਲੋਂ ਪਿਛਲੇ ਸਮੇਂ ’ਚ ਪਾਕਿ ਡਰੋਨ ਵੱਲੋਂ ਦਿੱਤੀ ਜਾਣ ਵਾਲੀ ਦਸਤਕ ’ਤੇ ਵਿਸ਼ੇਸ਼ ਧਿਆਨ ਰੱਖਦੇ ਹੋਏ ਸਰਹੱਦੀ ਇਲਾਕਿਆਂ ਵਿਚ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ। ਇਸ ਦੌਰਾਨ ਭਾਰਤ ਪਾਕਿਸਤਨ ਸਰਹੱਦ ਨਜ਼ਦੀਕ ਵੱਸਦੇ ਪਿੰਡ ਵਾਂ ਤਾਰਾ ਸਿੰਘ ਦੇ ਨਿਵਾਸੀ ਹਰਜਿੰਦਰ ਸਿੰਘ ਉਰਫ਼ ਥੋੜ੍ਹੀ ਪੁੱਤਰ ਪ੍ਰਤਾਪ ਸਿੰਘ ਅਤੇ ਜੋਰਾ ਸਿੰਘ ਪੁੱਤਰ ਬਾਜ ਸਿੰਘ ਦੀ ਪੜਤਾਲ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਇਹ ਪਤਾ ਲੱਗਾ ਕਿ ਇਨ੍ਹਾਂ ਨੇ ਪਾਕਿਸਤਾਨੀ ਸਮੱਗਲਰਾਂ ਨਾਲ ਮੋਬਾਇਲ ਇੰਟਰਨੈੱਟ ਰਾਹੀਂ ਸਬੰਧ ਬਣਾਉਦੇ ਹੋਏ ਕਈ ਵਾਰ ਡਰੋਨ ਦੀ ਮਦਦ ਨਾਲ ਹੈਰੋਇਨ ਤੇ ਅਸਲੇ ਦੀਆਂ ਖੇਪਾਂ ਮੰਗਵਾਈਆਂ ਹਨ, ਜਿਨ੍ਹਾਂ ਨੂੰ ਇਹ ਹੋਰ ਸਾਥੀਆਂ ਸਮੇਤ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰਨ ਦਾ ਧੰਦਾ ਕਰਦੇ ਹਨ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਲੈ ਕੇ 2 ਧਿਰਾਂ ’ਚ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

ਐੱਸ.ਐੱਸ.ਪੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ 528 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇਨ੍ਹਾਂ ਦੇ ਸਾਥੀ ਗੁਰਲਾਲ ਸਿੰਘ ਪੁੱਤਰ ਕਾਰਜ ਸਿੰਘ, ਫ਼ਰੀਦਕੋਟ ਜੇਲ੍ਹ ਵਿਚ ਮੌਜੂਦ ਬਲਰਾਜ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਬਿਕਰਮਜੀਤ ਸਿੰਘ ਉਰਫ ਗੋਰਾ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਦੇ ਹੋਏ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਪੁਰਾਣੇ ਸਮੇਂ ਵਿੱਚ ਪਾਕਿਸਤਾਨੀ ਡਰੋਨ ਰਾਹੀਂ ਕਿੰਨੀਆਂ ਖੇਪਾਂ ਮੰਗਵਾਈਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਕਿਹੜੇ-ਕਿਹੜੇ ਇਲਾਕੇ ਵਿੱਚ ਸਪਲਾਈ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਇਸ 5 ਮੈਂਬਰੀ ਗਰੋਹ ਦੇ ਮੁੱਖ ਮੁਲਜ਼ਮ ਹਰਜਿੰਦਰ ਸਿੰਘ ਉਰਫ ਹਥੌੜੀ ਖ਼ਿਲਾਫ਼ 6 ਮੁਕੱਦਮੇ ਦਰਜ ਹਨ। ਇਨ੍ਹਾਂ ਵਿੱਚ 600 ਗ੍ਰਾਮ ਹੈਰੋਇਨ ਸਬੰਧੀ ਥਾਣਾ ਸਿਟੀ ਤਰਨਤਾਰਨ, 17 ਕਿਲੋ 240 ਗ੍ਰਾਮ ਹੈਰੋਇਨ, 200 ਗ੍ਰਾਮ ਅਫੀਮ, ਇੱਕ ਰਾਈਫਲ ਏ.ਕੇ-12, ਰੌਂਦ ,ਪਿਸਤੌਲ ਆਦਿ ਬਰਾਮਦਗੀ ਤਹਿਤ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਹੈ। ਇਸੇ ਤਰ੍ਹਾਂ 310 ਗ੍ਰਾਮ ਪਾਊਡਰ ਸੰਬੰਧੀ ਥਾਣਾ ਹਠੂਰ ਜਗਰਾਓ, 296 ਗਰਾਮ ਨਸ਼ੀਲੇ ਪਾਊਡਰ ਸੰਬੰਧੀ ਥਾਣਾ ਸਿਟੀ ਜਗਰਾਉਂ ਅਤੇ ਥਾਣਾ ਸਿਟੀ ਫ਼ਰੀਦਕੋਟ ਤੋਂ ਇਲਾਵਾ 1 ਕਿੱਲੋ 98 ਗ੍ਰਾਮ ਹੈਰੋਇਨ ਬਰਾਮਦਗੀ ਸਬੰਧੀ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਸੰਬੰਧ ਪਾਕਿਸਤਾਨੀ ਸਮੱਗਲਰਾਂ ਨਾਲ ਕਦੋਂ ਦੇ ਹਨ, ਇਸ ਦੀ ਵੀ ਬਰੀਕੀ ਨਾਲ ਜਾਂਚ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਪਾਸੋਂ ਵੀ ਬਰੀਕੀ ਨਾਲ ਪੁੱਛਗਿੱਛ ਜਾਰੀ ਕਰਦੇ ਹੋਏ ਬੈਂਕ ਖਾਤਿਆਂ ਨੂੰ ਵੀ ਖੰਘਾਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਦੇ ਇਸ ਹਨੂੰਮਾਨ ਮੰਦਰ ’ਚ ਲੰਗੂਰ ਦੇ ਰੂਪ 'ਚ ਨਤਮਸਤਕ ਹੁੰਦੇ ਨੇ ਬੱਚੇ, ਦੁਸਹਿਰੇ ਤੱਕ ਚੱਲਦਾ ਹੈ ਮੇਲਾ


rajwinder kaur

Content Editor

Related News