ਪੈਲੇਸ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Tuesday, Dec 23, 2025 - 12:50 PM (IST)

ਪੈਲੇਸ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਹਰੀਕੇ ਪੱਤਣ (ਸਾਹਿਬ)- ਮਰਹਾਣਾ ਦੇ ਨਜ਼ਦੀਕ ਨੈਸ਼ਨਲ ਹਾਈਵੇ 54 ’ਤੇ ਸਥਿਤ ਇਕ ਪੈਲੇਸ ’ਚ ਅੱਜ ਦੁਪਹਿਰ 12 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਪੈਲੇਸ ’ਚ ਚੱਲ ਰਹੀ ਮੁਰੰਮਤ ਨੂੰ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਪੈਲੇਸ ਦਾ ਲੱਖਾਂ ਦਾ ਨੁਕਸਾਨ ਹੋ ਗਿਆ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਐਲਾਨਣ ਮਗਰੋਂ ਪ੍ਰਸ਼ਾਸਨ ਦਾ ਵੱਡਾ ਫੈਸਲਾ, ਮੀਟ ਤੇ ਸ਼ਰਾਬ ਦੀਆਂ ਦੁਕਾਨਾਂ...

ਜਾਣਕਾਰੀ ਸਾਂਝੀ ਕਰਦੇ ਹੋਏ ਪੈਲੇਸ ਦੇ ਮਾਲਕ ਨਿਸ਼ਾਨ ਸਿੰਘ ਵਾਸੀ ਜੰਡਿਆਲਾ ਗੁਰੂ ਨੇ ਦੱਸਿਆ ਕਿ ਪੈਲੇਸ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਵੈਲਡਿੰਗ ਕਰਦਿਆਂ ਅਚਾਨਕ ਵੈਲਡਿੰਗ ਦੀ ਚੰਗਿਆੜੀ ਨਾਲ ਅੱਗ ਲੱਗ ਗਈ ਅਤੇ ਵੇਖਦਿਆਂ ਹੀ ਅੱਗ ਨੇ ਪੈਲੇਸ ਨੂੰ ਵੱਡੇ ਪੱਧਰ ’ਤੇ ਆਪਣੀ ਲਪੇਟ ਵਿਚ ਲੈ ਲਿਆ। ਪੈਲੇਸ ਮਾਲਕ ਨਿਸ਼ਾਨ ਸਿੰਘ ਮੁਤਾਬਕ ਉਨ੍ਹਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਪਰ ਗਨੀਮਤ ਇਹ ਰਹੀ ਕਿ ਜਾਨੀ ਨੁਕਸਾਨ ਤੋਂ ਬਚਾ ਰਿਹਾ। ਖਬਰ ਲਿਖੇ ਜਾਣ ਤੱਕ ਅੱਗ ’ਤੇ ਕਾਬੂ ਪਾਇਆ ਜਾ ਚੁੱਕਿਆ ਸੀ।

ਇਹ ਵੀ ਪੜ੍ਹੋ-ਨਵਜੋਤ ਸਿੱਧੂ ਇਕ ਵਾਰ ਫਿਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ’ਚ ਆਏ


author

shivani attri

Content Editor

Related News