ਸੂਬੇ ’ਚ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਰਹੇਗੀ ਨਿਰੰਤਰ ਜਾਰੀ: ਧਾਲੀਵਾਲ

05/27/2022 5:44:28 PM

ਗੁਰਦਾਸਪੁਰ (ਹੇਮੰਤ) - ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮਹਿੰਮ ਨਿਰੰਤਰ ਜਾਰੀ ਰਹੇਗੀ ਅਤੇ 30 ਜੂਨ ਤਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ। ਇਹ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਨੇ ਸਥਾਨਕ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਹਰਜੀਤ ਸਿੰਘ ਐੱਸ.ਐੱਸ.ਪੀ ਗੁਰਦਾਸਪੁਰ, ਡਾ. ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਆਦਿ ‘ਆਪ’ ਆਗੂ ਤੇ ਵਰਕਰ ਮੌਜੂਦ ਸਨ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਇਸ ਮੌਕੇ ਕਾਹਨੂੰਵਾਨ ਹਲਕੇ ਦੇ ਕਿਸਾਨਾਂ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਵਿਚ ਸਵੈ ਇੱਛਾ ਨਾਲ 119 ਪੰਚਾਇਤੀ ਜ਼ਮੀਨ ਛੱਡੀ, ਜਿਸ ਵਿਚ 37 ਏਕੜ ਕਾਹਨੂੰਵਾਨ ਬੇਟ ਤੇ 82 ਏਕੜ ਪਿੰਡ ਮੇਹੜੇ ਦੀ ਪੰਚਾਇਤੀ ਜ਼ਮੀਨ ਸ਼ਾਮਲ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਭਰ ਵਿਚੋਂ ਪੰਚਾਇਤੀ ਸ਼ਾਮਲਾਟ ਤੇ ਸਰਕਾਰੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਪਹਿਲੀ ਮਈ ਤੋਂ ਸ਼ੁਰੂ ਕੀਤੀ ਗਈ ਹੈ। ਸੂਬੇ ਵਿਚ ਇੱਕ ਇੰਚ ਜ਼ਮੀਨ ਵੀ ਨਜਾਇਜ਼ ਕਬਜ਼ੇ ਹੇਠ ਨਹੀਂ ਰਹਿਣ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਉਨ੍ਹਾਂ ਅੱਗੇ ਦੱਸਿਆ ਕਿ ਅੱਜ ਉਹ ਵਿਸ਼ੇਸ ਤੌਰ ’ਤੇ ਗੁਰਦਾਸਪੁਰ ਆਏ ਹਨ, ਕਿਉਂਕਿ ਕਾਹਨੂੰਵਾਨ ਹਲਕੇ ਦੇ ਕਰੀਬ 50 ਕਿਸਾਨਾਂ ਵਲੋਂ 119 ਪੰਚਾਇਤੀ ਜ਼ਮੀਨ, ਜੋ ਨਜਾਇਜ਼ ਕਬਜ਼ੇ ਹੇਠ ਸੀ, ਉਸਨੂੰ ਸਵੈ ਇੱਛਾ ਨਾਲ ਛੱਡਿਆ ਹੈ। ਜ਼ਮੀਨ ਛੱਡਣ ਵਾਲਿਆਂ ਦਾ ਧੰਨਵਾਦ ਕਰਦਿਆਂ ਧਾਲੀਵਾਲ ਨੇ ਜਿਨ੍ਹਾਂ ਕਿਸਾਨਾਂ ਵਲੋਂ ਜ਼ਮੀਨ ਛੱਡੀ ਗਈ ਹੈ, ਉਨ੍ਹਾਂ ਨੂੰ ਅਗਲੇ ਤਿੰਨ ਸਾਲ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ’ਤੇ ਲੀਜ਼ ਦੇਣ ਦਾ ਐਲਾਨ ਕੀਤਾ। ਲੀਜ਼ ’ਤੇ ਦਿੱਤੀ ਗਈ ਜ਼ਮੀਨ ’ਤੇ ਪਾਲਿਸੀ ਤਹਿਤ ਸਲਾਨਾ 10 ਫੀਸਦੀ ਦਾ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਇੱਕ ਪਾਲਿਸੀ ਤਿਆਰ ਕੀਤੀ ਜਾ ਰਹੀ ਹੈ ਕਿ ਜਿਸ ਤਹਿਤ ਜਿਸ ਕਿਸਾਨ ਨੇ ਜ਼ਮੀਨ ਨੂੰ ਵਾਹੀਯੋਗ ਬਣਾਇਆ ਹੈ, ਉਸਨੂੰ ਜ਼ਮੀਨ ਕੁਲੈਕਟਰ ਰੇਟ ’ਤੇ ਦੇਣ ਦੀ ਪਹਿਲ ਹੋਵੇਗੀ। 

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਉਨ੍ਹਾਂ ਸਪੱਸ਼ਟ ਕਿਹਾ ਕਿ ਖੇਤੀਯੋਗ ਜ਼ਮੀਨ ਤੋਂ ਜਿਹੜੇ ਕਬਜ਼ੇ ਹਟਾਏ ਜਾ ਰਹੇ ਹਨ, ਉਸ ਜ਼ਮੀਨ ਨੂੰ ਲੀਜ਼ ‘ਤੇ ਦੇਣ ਦੀ ਪਹਿਲ ਕਬਜ਼ਾ ਛੱਡਣ ਵਾਲਿਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਾਹਨੂੰਵਾਨ ਹਲਕੇ ਦੇ ‘ਆਪ’ ਇੰਚਾਰਜ ਐਡਵੈਕੈਟ ਜਗਰੂਪ ਸਿੰਘ ਸੇਖਵਾਂ ਤੇ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਦਾ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਲੋਕਾਂ ਨੂੰ ਨਾਜਾਇਜ਼ ਕਬਜ਼ੇ ਛੱਡਣ ਲਈ ਪ੍ਰੇਰਿਤ ਕੀਤਾ ਗਿਆ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਬਾਰੇ ਕੀਤੀ ਅਪੀਲ ਦਾ ਵਧੀਆ ਹੁੰਗਾਰਾ ਮਿਲ ਰਿਹਾ ਹੈ। ਕਿਸਾਨ ਆਗੂਆਂ ਨਾਲ ਬਣੀ ਸਹਿਮਤੀ ਤੋਂ ਬਾਅਦ ਐਲਾਨ ਕੀਤਾ ਗਿਆ ਹੈ ਕਿ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਕਾਰਵਾਈ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਕੈਬਨਿਟ ਮੰਤਰੀ ਕੁਲਦੀਪ  ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਛੋਟੇ ਕਿਸਾਨਾਂ ਦੇ ਹਿੱਤ ਪੂਰੀ ਤਰਾਂ ਨਾਲ ਸੁਰੱਖਿਅਤ ਰੱਖੇ ਜਾਣਗੇ ਅਤੇ ਕਿਸੇ ਗਰੀਬ ਨੂੰ ਉਜਾੜਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਰਫ ਪੰਚਾਇਤੀ ਜ਼ਮੀਨਾਂ ਤੋਂ ਹੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਅੰਦਾਜ਼ਨ 50 ਹਜ਼ਾਰ ਏਕੜ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਹੇਠ ਹੈ। ਪੰਚਾਇਤ ਮੰਤਰੀ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਪਾਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ। ਇਸ ਕਾਰਜ ਨੂੰ ਨੇਪਰੇ ਚਾੜਨ ਲਈ ਕਾਗਜ਼ੀ ਕਾਰਵਾਈ ਨੂੰ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ।
 


rajwinder kaur

Content Editor

Related News