50 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਭਵਨ ਦੀ ਹੋਈ ਮੁਰੰਮਤ, ਮੰਤਰੀ ਧਾਲੀਵਾਲ ਨੇ ਕੀਤਾ ਉਦਘਾਟਨ

Monday, Feb 13, 2023 - 11:44 AM (IST)

50 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਭਵਨ ਦੀ ਹੋਈ ਮੁਰੰਮਤ, ਮੰਤਰੀ ਧਾਲੀਵਾਲ ਨੇ ਕੀਤਾ ਉਦਘਾਟਨ

ਗੁਰਦਾਸਪੁਰ (ਹੇਮੰਤ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬੀਤੀ ਸ਼ਾਮ ਗੁਰਦਾਸਪੁਰ ਵਿਖੇ ਪੰਚਾਇਤ ਭਵਨ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਪੰਚਾਇਤ ਵਿਭਾਗ ਵੱਲੋਂ ਗੁਰਦਾਸਪੁਰ ਵਿਖੇ ਸਥਿਤ ਪੰਚਾਇਤ ਭਵਨ ਦੀ ਮੁਰੰਮਤ (ਰੈਨੋਵੇਸ਼ਨ) ਉੱਪਰ 50 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਜਿਸ ਨਾਲ ਪੰਚਾਇਤ ਭਵਨ ਦੇ ਮੀਟਿੰਗ ਹਾਲ ਅੰਦਰ ਸਾਰੀ ਸੀਲਿੰਗ, ਨਵਾਂ ਸਾਊਂਡ ਸਿਸਟਮ, ਐੱਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ। ਇਸਦੇ ਨਾਲ ਹੀ ਸਾਰੇ ਪੰਚਾਇਤ ਭਵਨ ਦੀ ਨਵੀਂ ਫਲੋਰਿੰਗ ਕਰਨ ਦੇ ਨਾਲ ਕਮਰਿਆਂ ਦੀ ਮੁਰੰਮਤ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ, ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ

ਪੰਚਾਇਤ ਭਵਨ ਦੀ ਇਮਾਰਤ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਈ ਦਹਾਕੇ ਪਹਿਲਾਂ ਬਣੀ ਇਹ ਇਮਾਰਤ ਖ਼ਸਤਾ ਹੋ ਗਈ ਸੀ ਜਿਸਦੀ ਮੁਰੰਮਤ ਲਈ ਹੁਣ ਪੰਚਾਇਤ ਵਿਭਾਗ ਵੱਲੋਂ 50 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਚਾਇਤ ਭਵਨ ਦੇ ਮੀਟਿੰਗ ਹਾਲ ਸਮੇਤ ਇਸਦੇ ਕਮਰਿਆਂ ਨੂੰ ਨਵੀਂ ਦਿੱਖ ਦੇਣ ਦੇ ਨਾਲ ਇਸ ਵਿਚ ਲੋੜੀਂਦੀਆਂ ਸਾਰੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁਰੰਮਤ ਹੋਣ ਤੋਂ ਬਾਅਦ ਪੰਚਾਇਤ ਭਵਨ ਦੀ ਇਮਰਾਤ ਬਿਲਕੁਲ ਨਵੀਂ ਬਣ ਗਈ ਹੈ ਜਿਸਦਾ ਜ਼ਿਲ੍ਹਾ ਵਾਸੀਆਂ ਨੂੰ ਲਾਭ ਮਿਲੇਗਾ।

ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਫ਼ਤਹਿਗੜ੍ਹ ਚੂੜੀਆਂ ਬਲਾਕ ਦੇ ਸੈਲਫ਼ ਹੈਲਪ ਗੁਰੱਪਾਂ ਨੂੰ 20 ਈ-ਰਿਕਸ਼ਾ ਦਿੱਤੇ ਗਏ। ਇਸਦੇ ਨਾਲ ਹੀ ਉਨ੍ਹਾਂ ਸੈਲਫ਼ ਹੈਲਪ ਗਰੁੱਪਾਂ ਨੂੰ 72 ਲੱਖ ਰੁਪਏ ਰਿਵਾਲਵਿੰਗ ਫੰਡ ਵੀ ਦਿੱਤਾ। ਪੰਚਾਇਤ ਮੰਤਰੀ ਨੇ ਜ਼ਿਲ੍ਹੇ ਦੀਆਂ ਗਰੀਬ ਤੇ ਲੋੜਵੰਦ ਔਰਤਾਂ ਨੂੰ ਟੈਕਸਟਾਈਲ ਮੰਤਰਾਲੇ ਵੱਲੋਂ ਆਈਆਂ 300 ਸਿਲਾਈ ਮਸ਼ੀਨਾਂ ਵੰਡੀਆਂ।

ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ

ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ,  ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਸਮੇਤ ਪੰਚਾਇਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News