ਤਿਉਹਾਰਾਂ ਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ, ਨਸ਼ੀਲੇ ਪਦਾਰਥਾਂ ਸਮੇਤ 7 ਕਾਬੂ

Thursday, Oct 10, 2024 - 12:19 PM (IST)

ਗੁਰਦਾਸਪੁਰ(ਹਰਮਨ, ਵਿਨੋਦ)- ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੁਰਿੰਦਰਪਾਲ ਸਿੰਘ ਪਰਮਾਰ ਆਈ. ਪੀ. ਐੱਸ. ਵਧੀਕ ਡਾਇਰੈਕਟਰ ਜਨਰਲ ਪੁਲਸ ਲਾਅ ਐਂਡ ਆਰਡਰ ਪੰਜਾਬ ਦੀ ਨਿਗਰਾਨੀ ਤੇ ਦਾਯਮਾ ਹਰੀਸ਼ ਕੁਮਾਰ ਓਮ ਪ੍ਰਕਾਸ਼, ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਗੁਰਦਾਸਪੁਰ ਦੀ ਅਗਵਾਈ ’ਚ ਅੱਜ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ, ਜਿਸ ’ਚ ਐੱਸ. ਪੀ. ਡੀ.ਅਤੇ ਐੱਸ. ਪੀ. ਐੱਚ. 05 ਇੰਸਪੈਕਟਰ, 12 ਮੁੱਖ ਅਫਸਰ ਥਾਣਾ, 390 ਪੁਲਸ ਕਰਮਚਾਰੀ ਮੌਜੂਦ ਸਨ।

ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼

ਸਪੈਸ਼ਲ ਸਰਚ ਆਪ੍ਰੇਸ਼ਨ ਦੌਰਾਨ ਰੇਂਜ ਸੀਲਿੰਗ, ਇੰਟਰ ਡਿਸਟ੍ਰਿਕ ਨਾਕੇ ਅਤੇ ਸਿਟੀ ਸੀਲਿੰਗ ਕਰਕੇ 31 ਹੌਟਸਪੋਟ, ਸਮੱਗਲਰਾਂ, ਬੇਲਆਊਟ, ਗੈਂਗਸਟਰਾਂ ਅਤੇ ਮਾੜੇ ਅਨਸਰਾਂ/ਸ਼ੱਕੀ ਵਿਅਕਤੀ ਦੇ ਘਰਾਂ/ਟਿਕਾਣਿਆਂ ’ਤੇ ਰੇਡ ਕਰਕੇ ਚੈਕਿੰਗ ਕੀਤੀ ਗਈ ਤੇ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 110 ਗ੍ਰਾਮ ਹੈਰੋਇਨ, 8860 ਰੁਪਏ ਡਰੱਗ ਮਨੀ, 1 ਕੰਪਿਊਟਰ ਕੰਡਾ, 45000 ਐੱਮ. ਐੱਲ. (60 ਬੋਤਲਾਂ) ਸ਼ਰਾਬ ਨਜ਼ਾਇਜ, 400 ਲਿਟਰ ਲਾਹਣ ਅਤੇ 1 ਚਾਲੂ ਭੱਠੀ ਬਰਾਮਦ ਕਰਕੇ 06 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਪੀ. ਓ. ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ

ਇਸ ਮੌਕੇ ਪਿੰਡ ਜੌੜਾ ਛੱਤਰਾਂ ਵਿਖੇ ਗੱਲਬਾਤ ਕਰਦਿਆਂ ਐੱਸ. ਪੀ. ਐੱਸ. ਪਰਮਾਰ, ਏ. ਡੀ. ਜੀ. ਪੀ. ਲਾਅ ਐਂਡ ਆਰਡਰ ਪੰਜਾਬ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਪੰਜਾਬ ਪੁਲਸ ਵਲੋਂ ਨਸ਼ਾਂ ਸਮੱਗਲਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਹੋਰ ਨਕੇਲ ਕੱਸਣ ਅਤੇ ਲੋਕਾਂ ਵਿਚ ਵਿਸ਼ਵਾਸ ਤੇ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਪੈਸ਼ਲ ਡਰਾਈਵ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ ਅਤੇ ਪੰਜਾਬ ਪੁਲਸ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ।

ਇਹ ਵੀ ਪੜ੍ਹੋ- ਪੰਡਿਤ ਦੇ ਚੱਕਰ 'ਚ ਔਰਤ ਨੇ ਆਪਣੇ ਹੱਥੀਂ ਉਜਾੜਿਆ ਘਰ, ਪਤੀ ਅਤੇ ਸੱਸ ਨੂੰ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News