ਪੰਧੇਰ ਦੀ ਅਗਵਾਈ ‘ਚ ਦਿੱਲੀ ਸੰਘਰਸ਼ ਲਈ ਬਿਆਸ ਦਰਿਆ ਤੋਂ ਰਵਾਨਾ ਹੋਇਆ ਕਿਸਾਨਾਂ ਦਾ ਵੱਡਾ ਕਾਫਲਾ

05/05/2021 5:40:17 PM

ਬਾਬਾ ਬਕਾਲਾ ਸਾਹਿਬ (ਰਾਕੇਸ਼)- ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ‘ਚ ਅੱਜ ਸਵੇਰੇ ਹਜ਼ਾਰਾਂ ਕਿਸਾਨ ਵੀਰਾਂ ਦਾ ਜਥਾ ਦਰਿਆ ਬਿਆਸ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ‘ਚ ਸ਼ਮੂਲੀਅਤ ਕਰਨ ਲਈ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ। ਕਾਫਲੇ ਦੇ ਰਵਾਨਾ ਹੋਣ ਸਮੇਂ ਜਥੇ ਨੂੰ ਸੰਬੋਧਨ ਕਰਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਅੜੀਅਲ ਵਰਤੀਰੇ ਕਾਰਨ ਜਿਥੇ ਕਿਸਾਨ ਅਤੇ ਮਜ਼ਦੂਰ ਲੋਕ ਬੇਘਰੇ ਹੋਏ ਬੈਠੇ ਹਨ, ਉਥੇ ਸਮੁੱਚਾ ਪੰਜਾਬ ਅਤੇ ਇਸ ਦੇ ਨਾਲ ਲਗਦੇ ਕਈ ਸੂਬੇ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। 

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਇਸੇ ਕਾਰਨ ਕਿਸਾਨਾਂ ਮਜ਼ਦੂਰਾਂ ਦਾ ਬਹੁਤ ਜ਼ਿਆਦਾ ਮਾਲੀ ਨੁਕਸਾਨ ਹੋਇਆ ਹੈ। ਸੰਘਰਸ਼ ਦੇ ਚਲਦਿਆਂ ਕਈ ਕਿਸਾਨ ਵੀਰਾਂ ਦੀ ਜਾਨ ਵੀ ਚਲੀ ਗਈ ਹੈ ਪਰ ਕੇਂਦਰ ਸਰਕਾਰ ਦੇ ਕਿਸੇ ਵੀ ਮੰਤਰੀ ਜਾਂ ਅਧਿਕਾਰੀ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੀ ਨਾ ਕੋਈ ਸਾਰ ਲਈ ਅਤੇ ਨਾ ਹੀ ਉਨ੍ਹਾਂ ਨਾਲ ਹਮਦਰਦੀ ਜਤਾਈ ਹੈ। 

ਪੜ੍ਹੋ ਇਹ ਵੀ ਖਬਰ ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ

ਪੰਧੇਰ ਨੇ ਕਿਹਾ ਕਿ ਉਹ ਆਖਰੀ ਦਮ ਤਕ ਇਸ ਸੰਘਰਸ਼ ਨਾਲ ਜੂਝਦੇ ਰਹਿਣਗੇ ਅਤੇ ਉਨ੍ਹਾਂ ਨੇ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਵਾਲੇ ਹਰ ਵਰਗ ਦੇ ਲੋਕਾਂ, ਕਾਰੋਬਾਰੀਆਂ ਆਦਿ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਦਿਨ ਰਾਤ ਇਕ ਕਰਕੇ ਕਿਸਾਨਾਂ ਦੇ ਹੱਕ ਵਿੱਚ ਆਪਣੀ ਅਵਾਜ਼ ਬੁਲੰਦ ਕੀਤੀ ਹੈ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਸਿੰਘ ਪ੍ਰਧਾਨ, ਬਾਬਾ ਅਵਤਾਰ ਸਿੰਘ, ਗੁਰਮੀਤ ਸਿੰਘ, ਗੁਰਦਿਆਲ ਸਿੰਘ, ਬਿਕਰਮਜੀਤ ਸਿੰਘ, ਰਘਬੀਰ ਸਿੰਘ, ਜਸਵੰਤ ਸਿੰਘ, ਕਵਲਜੀਤ ਸਿੰਘ, ਗੁਰਿੰਦਰਜੀਤ ਸਿੰਘ, ਬਲਵੰਤ ਸਿੰਘ, ਮਨਜੀਤ ਸਿੰਘ ਹੀਰਾ, ਸਰਬਜੀਤ ਸਿੰਘ, ਹਰਜਿੰਦਰ ਸਿੰਘ ਕਾਲਾ, ਲੱਖਾ ਸਿੰਘ, ਮਿੰਟੂ ਬਾਵਾ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖਬਰ ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ

ਪੜ੍ਹੋ ਇਹ ਵੀ ਖਬਰ ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ


rajwinder kaur

Content Editor

Related News