ਕੇਂਦਰ ਵੱਲੋਂ ਸੁਝਾਈ MSP ਕਮੇਟੀ ’ਚ ਪੰਧੇਰ ਤੇ ਰੰਧਾਵਾ ਨੇ ਸ਼ਾਮਲ ਹੋਣ ਤੋਂ ਕੀਤਾ ਇਨਕਾਰ, ਦੱਸੀ ਇਹ ਵਜ੍ਹਾ

04/16/2022 7:53:12 PM

ਅੰਮ੍ਰਿਤਸਰ (ਬਿਊਰੋ) : ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਤੈਅ ਕਰਨ ਲਈ ਸੁਝਾੲੀ ਕਮੇਟੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਭੇਜੇ ਜਾਣ ਵਾਲੇ ਨੁਮਾਇੰਦਿਆਂ ਵਜੋਂ ਸ਼ਾਮਲ ਹੋਣ ਤੋਂ ਕਿਸਾਨ ਆਗੂਆਂ ਸਰਵਨ ਸਿੰਘ ਪੰਧੇਰ ਤੇ ਰਤਨ ਸਿੰਘ ਰੰਧਾਵਾ ਨੇ ਇਨਕਾਰ ਕਰ ਦਿੱਤਾ ਹੈ। ਪੰਜਾਬ ਦੇ ਮਾਝਾ ਖੇਤਰ ਦੇ ਦੋ ਵੱਡੇ ਕਿਸਾਨ ਆਗੂਆਂ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਮੁੱਖ ਸਕੱਤਰ ਸਰਵਣ ਸਿੰਘ ਪੰਧੇਰ ਤੇ ਸਰਹੱਦੀ ਖੇਤਰ ਸੰਘਰਸ਼ ਸਮਿਤੀ ਦੇ ਮੁੱਖ ਸਕੱਤਰ ਰਤਨ ਸਿੰਘ ਰੰਧਾਵਾ ਨੇ ਘੱਟੋ ਘੱਟ ਸਮਰਥਨ ਮੁੱਲ ’ਤੇ ਕੇਂਦਰ ਸਰਕਾਰ ਦੀ ਪ੍ਰਸਤਾਵਿਤ ਕਮੇਟੀ ਦਾ ਹਿੱਸਾ ਬਣਨ ਤੋਂ ਇਨਕਾਰ ਕਰਦਿਆਂ ਸਿਰਫ਼ ਸੁਝਾਅ ਪੇਸ਼ ਕਰਨ ਦੀ ਗੱਲ ਕਹੀ ਹੈ। ਪੰਡੇਰ ਨੇ ਕਿਹਾ ਕਿ ਖੇਤੀਬਾੜੀ ਕਾਰਕੁਨਾਂ ਨੇ ਇਸ ਤਰ੍ਹਾਂ ਦੀ ਕਿਸੇ ਵੀ ਕਮੇਟੀ ਨਾ ਬਣਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਸਭ ਇਸ ਕਮੇਟੀ ਦਾ ਹਿੱਸਾ ਬਣਨ ਨੂੰ ਤਿਆਰ ਹਾਂ ਪਰ ਸਰਕਾਰ ਨੂੰ ਪਹਿਲਾਂ ਇਹ ਸਪੱਸ਼ਟ ਕਰਨਾ ਪਵੇਗਾ ਕਿ ਕਮੇਟੀ ਦੀਆਂ ਸ਼ਕਤੀਆਂ ਕੀ ਹੋਣਗੀਆਂ ਅਤੇ ਇਸ ’ਚ ਸਰਕਾਰੀ, ਮਾਹਿਰ, ਕਿਸਾਨ, ਕਾਰੋਬਾਰੀ ਵਰਗ ਦੇ ਕਿੰਨੇ ਲੋਕ ਲਏ ਜਾਣਗੇ।

ਇਸ ਦੌਰਾਨ ਰੰਧਾਵਾ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਚਾਉਣ ਦੀ ਲੋੜ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ’ਤੇ ਖੁੱਲ੍ਹੀ ਬਹਿਸ ਕਰਨੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਨੂੰ ਫ਼ਸਲਾਂ ਦੀ ਐੱਮ. ਐੱਸ. ਪੀ. ਨੂੰ ਯਕੀਨੀ ਬਣਾਉਣ ਦਾ ਦਬਾਅ ਵੀ ਪਾਉਣਾ ਚਾਹੀਦਾ ਹੈ। ਪੰਧੇਰ ਨੇ ਕਿਹਾ ਕਿ ਕਿਸਾਨ ਸੰਗਠਨ 16 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਤੇ ਪੇਂਡੂ ਦਫ਼ਤਰ ਦੇ ਐੱਸ. ਐੱਸ. ਪੀ. ਸਾਹਮਣੇ ਵੀ ਧਰਨਾ ਲਾਉਣ ਨੂੰ ਤਿਆਰ ਹਨ। ਉਨ੍ਹਾਂ ਨਾਲ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਕਿਸਾਨ ਸੰਗਠਨ ਹੁਣ ਦੋਵਾਂ ਪੁਲਸ ਮੁਖੀਆਂ ਦੇ ਦਫ਼ਤਰਾਂ ਦੇ ਬਾਹਰ ਧਰਨਾ ਲਾਉਣਗੇ।


Manoj

Content Editor

Related News