ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਬਾਬਾ ਹਰਨਾਮ ਸਿੰਘ ਖਾਲਸਾ ਵਿਰੁੱਧ ਕੂੜ ਪ੍ਰਚਾਰ ਕਰਨ ਵਾਲੇ ਅਨਸਰਾਂ ਨੂੰ ਤਾੜਨਾਂ

Friday, Feb 20, 2026 - 06:40 PM (IST)

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਬਾਬਾ ਹਰਨਾਮ ਸਿੰਘ ਖਾਲਸਾ ਵਿਰੁੱਧ ਕੂੜ ਪ੍ਰਚਾਰ ਕਰਨ ਵਾਲੇ ਅਨਸਰਾਂ ਨੂੰ ਤਾੜਨਾਂ

ਚੌਂਕ ਮਹਿਤਾ (ਕੈਪਟਨ)- ਤਖ਼ਤ ਸ੍ਰੀ ਹਰਿਮੰਦਰ ਜੀ (ਪਟਨਾ ਸਾਹਿਬ) ਦੇ  ਪੰਜ ਪਿਆਰੇ ਸਿੰਘ ਸਾਹਿਬਾਨਾਂ ਨੇ ਇਕ ਆਦੇਸ਼ ਜਾਰੀ ਕਰਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਪ੍ਰਤੀ ਵੱਖ ਵੱਖ ਮਾਧਿਅਮਾਂ ਰਾਹੀਂ ਕੂੜ ਪ੍ਰਚਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਤਾੜਨਾਂ ਕੀਤੀ ਹੈ।  ਇਸ ਆਦੇਸ਼ ਪੱਤਰ ਦੇ ਮੁਤਾਬਿਕ ਪੰਜ ਪਿਆਰੇ ਸਾਹਿਬਾਨਾਂ ਨੇ ਆਖਿਆ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਸਿੱਖ ਸੰਗਤਾਂ ਦੇ ਅੰਦਰ ਵਹਿਮ, ਅਫਵਾਹਾਂ ਅਤੇ ਕੂੜ ਪ੍ਰਚਾਰ ਫੈਲਾਉਣ ਦੀ ਇੱਕ ਕੋਝੀ ਕੋਸ਼ਿਸ਼ ਨਜ਼ਰ ਆ ਰਹੀ ਹੈ, ਜੋ ਬਹੁਤ ਹੀ ਮੰਦਭਾਗੀ ਨਿੰਦਣਯੋਗ ਅਤੇ ਪੰਥਕ ਏਕਤਾ ਲਈ ਹਾਨੀਕਾਰਕ ਹੈ। ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਦੇਸ਼ਾਂ-ਵਿਦੇਸ਼ਾਂ ਵਿੱਚ ਗੁਰਮਤਿ ਦੇ ਪ੍ਰਚਾਰ ਪ੍ਰਸਾਰ, ਅੰਮ੍ਰਿਤ ਸੰਚਾਰ ਸਮਾਗਮਾਂ ਅਤੇ ਸਿੱਖੀ ਦੀ ਨਿਸ਼ਕਾਮ ਸੇਵਾ ਰਾਹੀਂ ਕੌਮ ਦੀ ਲਗਾਤਾਰ ਸੇਵਾ ਕਰ ਰਹੇ ਹਨ, ਉਨ੍ਹਾਂ ਦੀ ਵਧਦੀ ਲੋਕਪ੍ਰਿਯਤਾ ਅਤੇ ਪ੍ਰਭਾਵ ਤੋਂ ਘਬਰਾਕੇ ਕੁਝ ਸ਼ਰਾਰਤੀ ਤੇ ਪੰਥ ਵਿਰੋਧੀ ਅਨਸਰ ਝੂਠੇ ਦੋਸ਼ ਲਗਾ ਕੇ ਕਿਰਦਾਰ ਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ: ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਸਟਲ 'ਚੋਂ ਮਿਲੀ ਲਾਸ਼, ਹਾਲਤ ਵੇਖ ਉੱਡੇ ਹੋਸ਼

ਅਜਿਹੀ ਕੂੜ ਪ੍ਰਚਾਰ ਮੁਹਿੰਮ ਨਾ ਸਿਰਫ਼ ਨਿੰਦਣਯੋਗ ਹੈ, ਬਲਕਿ ਪੰਥਕ ਮਰਿਆਦਾ ਅਤੇ ਮਹਾਂਪੁਰਖਾਂ ਦੀ ਸ਼ਾਨ ਦੇ ਵਿਰੁੱਧ ਵੀ ਹੈ। ਪੰਜ ਪਿਆਰੇ ਸਾਹਿਬਾਨਾਂ ਨੇ ਆਖਿਆ ਕਿ ਸੰਤਾਂ ਮਹਾਂਪੁਰਖਾਂ ਦੀ ਇੱਜ਼ਤ ਅਤੇ ਗੁਰਮਤ ਦੇ ਪ੍ਰਚਾਰਕਾਂ ਵਿਰੁੱਧ ਕੀਤੀ ਜਾ ਰਹੀ ਇਹ ਗਲਤ ਬਿਆਨਬਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਨੇ ਇਸ ਘਟੀਆ ਮਾਨਸਿਕਤਾ ਵਾਲੇ ਅਨਸਰਾਂ ਨੂੰ ਚੇਤਾਵਨੀ ਦਿੰਦਆਂ ਆਖਿਆ ਕਿ ਝੂਠਾ ਪ੍ਰਚਾਰ, ਅਫਵਾਹਾਂ ਅਤੇ ਭਰਮ ਪੈਦਾ ਕਰਨ ਵਾਲੀ ਹਰ ਕਿਸਮ ਦੀ ਗਲਤ ਵਿਆਖਿਆ ਨੂੰ ਤੁਰੰਤ ਬੰਦ ਕੀਤਾ ਜਾਵੇ।

ਇਹ ਵੀ ਪੜ੍ਹੋ-ਪੰਜਾਬ ਦੀਆਂ ਜੇਲ੍ਹਾਂ 'ਚ ਸੁਰੱਖਿਆ ਪ੍ਰਬੰਧ ਤਾਰ-ਤਾਰ: ਕਪੂਰਥਲਾ ਜੇਲ੍ਹ 'ਚ ਡਰੋਨ ਮੂਵਮੈਂਟ ਨੇ ਖੜ੍ਹੇ ਕੀਤੇ ਸਵਾਲ

ਇਸ ਆਦੇਸ਼ ਪੱਤਰ ਮੁਤਾਬਿਕ ਤਖ਼ਤ ਸ੍ਰੀ ਹਰਿਮੰਦਰ ਜੀ (ਪਟਨਾ ਸਾਹਿਬ) ਦੇ ਮਾਣਯੋਗ ਪੰਜ ਪਿਆਰੇ ਸਿੰਘ ਸਾਹਿਬਾਨਾਂ ਨੇ ਹੁਕਮ ਕੀਤਾ ਹੈ ਕਿ ਪੰਥਕ ਏਕਤਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਝੂਠੇ ਪ੍ਰਚਾਰ, ਅਫਵਾਹ ਜਾਂ ਗਲਤ ਬਿਆਨਬਾਜ਼ੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਐਸੀਆਂ ਹਰਕਤਾਂ ਤੋਂ ਦੂਰ ਰਹਿੰਦੇ ਹੋਏ ਗੁਰਮਤ ਅਨੁਸਾਰ ਚਲਿਆ ਜਾਵੇ। ਉਨਾਂ ਨੇ ਸਿੱਖ ਸੰਗਤਾਂ ਨੂੰ ਸਨਿਮਰ ਅਪੀਲ ਵੀ ਕੀਤੀ ਹੈ ਕਿ ਬਿਨਾਂ ਪੱਕੀ ਜਾਂਚ ਪੜਤਾਲ ਦੇ ਕਿਸੇ ਵੀ ਸੁਨੇਹੇ, ਵੀਡੀਓ ਜਾਂ ਪੋਸਟ ਨੂੰ ਅੱਗੇ ਨਾ ਵਧਾਇਆ ਜਾਵੇ। ਕਿਉਂਕਿ ਸਿਆਣਪ, ਸੰਯਮ ਅਤੇ ਗੁਰਮਤ ਦੇ ਮਾਰਗ ਤੇ ਟਿਕੇ ਰਹਿੰਦੇ ਹੋਏ ਪੰਥ ਦੀ ਇਕਜੁੱਟਤਾ ਤੇ ਚੜ੍ਹਦੀ ਕਲਾ ਨੂੰ ਕਾਇਮ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨਾਂ ਨੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਇਸ ਕੂੜ ਪ੍ਰਚਾਰ ਤੋਂ ਬਚਣ, ਸੱਚ ਅਤੇ ਗੁਰਬਾਣੀ ਦੇ ਰਾਹ 'ਤੇ ਡਟੇ ਰਹਿਣ ਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੁਨੇਹਾ ਦਿੱਤਾ।

ਇਹ ਵੀ ਪੜ੍ਹੋ- ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News