ਪੰਥਕ ਇਕੱਠ ਲਈ ਮੈਨੂੰ ਕੋਈ ਸੱਦਾ ਪੱਤਰ ਨਹੀਂ ਦਿੱਤਾ : ਗਿ. ਗੁਰਬਚਨ ਸਿੰਘ

05/04/2022 10:31:48 AM

ਅੰਮ੍ਰਿਤਸਰ (ਜ. ਬ.)- ਪੰਥਕ ਵਿਚਾਰਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨ ਹੋਏ ਇਕੱਠ ਵਿਚ ਸ਼ਾਮਲ ਹੋਣ ਲਈ ਮੈਨੂੰ ਨਾ ਤਾਂ ਕੋਈ ਸੱਦਾ ਪੱਤਰ ਦਿੱਤਾ ਗਿਆ ਅਤੇ ਨਾ ਹੀ ਕੋਈ ਟੈਲੀ ਫੋਨ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ‘ਜਗ ਬਾਣੀ’/ਪੰਜਾਬ ਕੇਸਰੀ ਨਾਲ ਗੱਲਬਾਤ ਦੌਰਾਨ ਕੀਤਾ ਹੈ।

ਉਨ੍ਹਾਂ ਕਿਹਾ ਮੈਨੂੰ ਪਤਾ ਲੱਗਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੰਥਕ ਇਕੱਠ ਵਿਚ ਸਿੰਘ ਸਾਹਿਬਾਨ ਵੱਲੋਂ ਇਹ ਕਿਹਾ ਗਿਆ ਹੈ ਕਿ ਸਾਬਕਾ ਜਥੇਦਾਰਾਂ ਨੂੰ ਵੀ ਸੱਦਾ ਭੇਜਿਆ ਗਿਆ ਹੈ। ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇ ਮੈਨੂੰ ਸੱਦਾ ਪੱਤਰ ਆਉਂਦਾ ਤਾਂ ਮੈਂ ਜ਼ਰੂਰ ਹਾਜ਼ਰ ਹੁੰਦਾ।


rajwinder kaur

Content Editor

Related News