ਸ਼੍ਰੋਮਣੀ ਕਮੇਟੀ ਵਲੋਂ ਸੱਦੇ ਗਏ ਵਿਸ਼ਾਲ ਪੰਥਕ ਇਕੱਠ ਦੀ ਕਾਰਵਾਈ ਸ਼ੁਰੂ

Sunday, Jul 05, 2026 - 02:29 PM (IST)

ਸ਼੍ਰੋਮਣੀ ਕਮੇਟੀ ਵਲੋਂ ਸੱਦੇ ਗਏ ਵਿਸ਼ਾਲ ਪੰਥਕ ਇਕੱਠ ਦੀ ਕਾਰਵਾਈ ਸ਼ੁਰੂ

ਅੰਮ੍ਰਿਤਸਰ(ਸਰਬਜੀਤ)- ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਦੇ ਗਏ ਪੰਥਕ ਇਕੱਠ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਮਾਗਮ ਦੇ ਸ਼ੁਰੂਆਤੀ ਦੌਰ ਵਿੱਚ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਵਾਰਾਂ ਗਾਇਨ ਕਰਕੇ ਨਿਹਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਦੀਵਾਨ ਹਾਲ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਹੈ। ਇਸ ਪੰਥਕ ਇਕੱਠ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਈ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ  ਪੁੱਜੇ। ਇਸ ਇਕੱਤਰਤਾ 'ਚ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਪਹੁੰਚੇ ਜਿਨ੍ਹਾਂ ਨੇ ਪੰਥਕ ਹਿੱਤਾਂ ਲਈ ਸੰਬੋਧਿਤ ਕਰਦੇ ਹੋਏ ਇਕਜੁੱਟਤਾ ਦਿਖਾਈ।

 


author

Shivani Bassan

Content Editor

Related News