ਪਰਮਜੀਤ ਸਰਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰ ਕੇ ਤਨਖਾਹੀਆ ਕਰਾਰ ਦਿੱਤਾ ਜਾਵੇ : ਦਿੱਲੀ ਕਮੇਟੀ

Tuesday, Feb 06, 2024 - 01:00 PM (IST)

ਪਰਮਜੀਤ ਸਰਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰ ਕੇ ਤਨਖਾਹੀਆ ਕਰਾਰ ਦਿੱਤਾ ਜਾਵੇ : ਦਿੱਲੀ ਕਮੇਟੀ

ਅੰਮ੍ਰਿਤਸਰ (ਵਾਲੀਆ, ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਸਿੱਖ ਕੌਮ ਦੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਸਤੇ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰ ਕੇ ਤਨਖਾਹੀਆ ਕਰਾਰ ਦਿੱਤਾ ਜਾਵੇ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ

ਜਥੇਦਾਰ ਸਾਹਿਬ ਨੂੰ ਲਿਖੇ ਪੱਤਰ ਵਿਚ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਵਲੋਂ ਕੌਮ ਨੂੰ ਗੁੰਮਰਾਹ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਸਾਬਕਾ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਬਾਦਲ (ਦਿੱਲੀ ਇਕਾਈ) ਨੇ ਆਪਣੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦਿੰਦੇ ਹੋਏ ਕੌਮ ਨੂੰ ਗੁੰਮਰਾਹ ਅਤੇ ਸੰਗਤਾਂ ਨੂੰ ਸ਼ਸ਼ੋਪੰਜ ਵਿਚ ਪਾਉਂਦੇ ਆਏ ਹਨ।

ਇਹ ਵੀ ਪੜ੍ਹੋ : ਜਥੇਦਾਰ ਕਾਉਂਕੇ ਕਤਲ ਮਾਮਲਾ : ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਤਤਕਾਲੀ ਪੁਲਸ ਅਧਿਕਾਰੀਆਂ ਨੂੰ ਨੋਟਿਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News