ਕਹਿਰ ਓ ਰੱਬਾ: ਸ਼ੱਕੀ ਹਾਲਾਤ 'ਚ ਮਾਪਿਆਂ ਦੀ ਸੋਹਣੀ-ਸੁਨੱਖੀ ਧੀ ਦੀ ਮੌਤ ! ਪੇਕੇ ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ
Friday, Dec 05, 2025 - 02:10 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਰਾਮਪੁਰ ਵਿਖੇ ਇੱਕ ਮਹਿਲਾ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੂਜੇ ਪਾਸੇ ਮਹਿਲਾ ਦੇ ਪੇਕੇ ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ ਹੈ। ਮ੍ਰਿਤਕ ਮਹਿਲਾ ਦੀ ਪਛਾਣ ਗੁਰਲੀਨ ਕੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲਾ ਰਜਿਸਟਰ ਕਰ ਲਿਆ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਗੱਲਬਾਤ ਦੌਰਾਨ ਡੀਐਸਪੀ ਦੀਨਾਨਗਰ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਣਾਂ ਬਾਰੇ ਅੰਤਿਮ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, 8 ਦਸੰਬਰ ਤੱਕ ਦੀ ਜਾਣੋ Weather Update
