ਕਹਿਰ ਓ ਰੱਬਾ: ਭਿਆਨਕ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Saturday, Mar 21, 2026 - 06:05 PM (IST)

ਕਹਿਰ ਓ ਰੱਬਾ: ਭਿਆਨਕ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ): ਪਿਛਲੇ ਸਾਲ ਆਏ ਹੜ੍ਹਾਂ ਕਾਰਨ ਸੜਕਾਂ ਦੇ ਕਿਨਾਰੇ ਬਹੁਤ ਹੱਦ ਤੱਕ ਟੁੱਟ ਚੁੱਕੇ ਹਨ, ਪਰ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਪੱਕਾ ਹੱਲ ਨਾ ਕਰਨ ਕਾਰਨ ਰੋਜ਼ਾਨਾ ਰਾਹਗੀਰ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਅੱਜ ਮੁੜ ਪਿੰਡ ਰਾਮਪੁਰ (ਨੇੜੇ ਬਹਿਰਾਮਪੁਰ) ਵਿਖੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ- ਜਦ ਤੱਕ ਪੁਲਸ FIR ਦਰਜ ਨਹੀਂ ਕਰਦੀ ਮੈਂ ਇੱਥੇ ਹੀ..., ਗਗਨ ਰੰਧਾਵਾ ਘਰ ਪੁੱਜੇ ਸੁਖਬੀਰ ਬਾਦਲ ਦਾ ਵੱਡਾ ਐਲਾਨ

ਮਿਲੀ ਜਾਣਕਾਰੀ ਅਨੁਸਾਰ ਇਕ ਕਾਰ ਵਿੱਚ ਦੋ ਨੌਜਵਾਨ ਦੀਨਾਨਗਰ ਵੱਲੋਂ ਆਪਣੇ ਪਿੰਡ ਰਾਮਪੁਰ ਵੱਲ ਆ ਰਹੇ ਸਨ। ਜਿਵੇਂ ਹੀ ਉਹ ਪਿੰਡ ਤੋਂ ਥੋੜ੍ਹਾ ਪਹਿਲਾਂ ਪਹੁੰਚੇ, ਸੜਕ ਦੇ ਕਿਨਾਰੇ ਟੁੱਟੇ ਹੋਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਸੜਕ ਕਿਨਾਰੇ ਖੜੇ ਦਰਖ਼ਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE

ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ 20 ਸਾਲਾ ਅੰਕੁਸ਼ ਦੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਜਾਣਕਾਰੀ ਅਨੁਸਾਰ ਮ੍ਰਿਤਕ ਅੰਕੁਸ਼ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦੁੱਖਦਾਈ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕਾਂ ਦੇ ਟੁੱਟੇ ਕਿਨਾਰਿਆਂ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ-  ਲਾਲਜੀਤ ਭੁੱਲਰ 'ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News