ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਪਰਿਕਰਮਾ ਇੰਚਾਰਜਾਂ ਨੂੰ ਲਗਾਇਆ ਗੁਰਦੁਆਰਾ ਸਾਹਿਬ ਦੇ ਇੰਸਪੈਕਟਰ
Thursday, May 08, 2025 - 11:04 AM (IST)

ਅੰਮ੍ਰਿਤਸਰ (ਸਰਬਜੀਤ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੇ ਇੰਚਾਰਜ ਵਜੋਂ ਸੇਵਾ ਕਰ ਰਹੇ ਮਲਕੀਤ ਸਿੰਘ ਅਤੇ ਜੀਵਨ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਇੰਸਪੈਕਟਰ ਲਗਾਇਆ ਗਿਆ। ਇਸ ਦੌਰਾਨ ਇਨ੍ਹਾਂ ਦੋਵਾਂ ਹੀ ਨਵ ਨਿਯੁਕਤ ਗੁਰਦੁਆਰਾ ਸਾਹਿਬ ਦੇ ਇੰਸਪੈਕਟਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਲਾਲ ਸਿੰਘ, ਗੁਰਵਿੰਦਰ ਸਿੰਘ, ਜਸਪਾਲ ਸਿੰਘ, ਗੁਰਤਿੰਦਰ ਪਾਲ ਸਿੰਘ ਭਾਟੀਆ ਅਤੇ ਸ੍ਰੀ ਦਰਬਾਰ ਸਾਹਿਬ ਫਲਾਇੰਗ ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਮਨਦੀਪ ਸਿੰਘ, ਜੋਰਾਵਾਰ ਸਿੰਘ ਇੰਚਾਰਜ ਅਖੰਡ ਪਾਠ ਵੱਲੋਂ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, 12 ਜ਼ਿਲ੍ਹਿਆਂ ਲਈ Alert ਜਾਰੀ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੰਚਾਰਜ ਮਲਕੀਤ ਸਿੰਘ, ਜੀਵਨ ਸਿੰਘ ਨੇ ਕਿਹਾ ਸ੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਧਿਕਾਰੀਆਂ ਵੱਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਹਿਲਾਂ ਨਾਲੋਂ ਵੀ ਜ਼ਿਆਦਾ ਮਿਹਨਤ ਕਰ ਕੇ ਉੱਚ ਅਧਿਕਾਰੀਆਂ ਵੱਲੋਂ ਬਖਸ਼ੇ ਗਏ ਮਾਣ ਤੇ ਪੂਰੇ ਖਰੇ ਉਤਰਾਂਗੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਦੀ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਾਲ ਨਿਭਾਵਾਂਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਦੋਸਤ ਨਾਲ ਹੋਟਲ 'ਚ ਗਈ ਕੁੜੀ ਨਾਲ ਹੋਇਆ ਗੈਂਗਰੇਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8