ਆਲ ਇੰਡੀਆ ਗੁਰਦੁਆਰਾ ਐਕਟ ਪ੍ਰਕਾਸ਼ ਸਿੰਘ ਬਾਦਲ ਨੇ ਨਹੀਂ ਬਣਨ ਦਿੱਤਾ : ਗੁਰਿੰਦਰ ਬਾਜਵਾ

09/22/2022 6:59:42 PM

ਬਟਾਲਾ (ਮਠਾਰੂ) - ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਰਨਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਲ ਇੰਡੀਆ ਗੁਰਦੁਆਰਾ ਐਕਟ ਕਾਫ਼ੀ ਸਮਾਂ ਪਹਿਲਾਂ ਹੋਂਦ ਵਿੱਚ ਆ ਜਾਣਾ ਸੀ, ਜੇਕਰ ਪ੍ਰਕਾਸ਼ ਸਿੰਘ ਬਾਦਲ ਇਸ ਦਾ ਵਿਰੋਧ ਨਾ ਕਰਦੇ। ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ਆਲ ਇੰਡੀਆ ਗੁਰਦੁਆਰਾ ਐਕਟ ਦਾ ਵਿਰੋਧ ਕੀਤਾ ਸੀ। 

ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਮੌਤ, ਮ੍ਰਿਤਕ ਦੇਹ ਲਿਫ਼ਾਫ਼ੇ 'ਚ ਲਪੇਟ ਪਿੰਡ ਦੇ ਬਾਹਰ ਛੱਡ ਗਏ ਫ਼ੌਜੀ (ਵੀਡੀਓ)

ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧ ਵਿਚ ਦਖ਼ਲ-ਅੰਦਾਜ਼ੀ ਨਾ ਕਰਦਾ ਤਾਂ, ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਨਹੀਂ ਆਉਣੀ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਬਾਦਲ ਪਰਿਵਾਰ ਜਿਸ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸਲਾਨਾ ਇਜਲਾਸ ਵਿਚ ਪ੍ਰਧਾਨ ਨੂੰ ਲਿਫ਼ਾਫ਼ੇ ਵਿੱਚੋਂ ਕੱਢਦੇ ਸਨ, ਉਸ ਨਾਲ ਪ੍ਰਧਾਨ ਦੇ ਰੁਤਬੇ  ਦੀ ਮਾਣ-ਮਰਯਾਦਾ ਨੂੰ ਵੀ ਭਾਰੀ ਠੇਸ ਪਹੁੰਚੀ ਹੈ। ਗੁਰਿੰਦਰ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਬਾਦਲਾਂ ਦੇ ਕਬਜ਼ੇ ਤੋਂ ਪਹਿਲਾਂ ਪ੍ਰਧਾਨਾਂ ਦੀ ਕਹੀ ਗੱਲ ਨਾਲ ਕੇਂਦਰ ਦੀ ਸਰਕਾਰ ਹਿੱਲ ਜਾਂਦੀ ਸੀ।

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ: 55 ਸਾਲਾ ਵਿਅਕਤੀ ਦਾ ਕਹੀ ਮਾਰ ਕੀਤਾ ਕਤਲ, ਖ਼ੂਨ ਨਾਲ ਲੱਥਪਥ ਮਿਲੀ ਲਾਸ਼

ਅੱਜ ਹਾਲਾਤ ਇਹ ਬਣ ਗਏ ਹਨ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਵਾਰ-ਵਾਰ ਸਮਾਂ ਮੰਗਿਆ ਜਾਂਦਾ ਹੈ ਪਰ ਪ੍ਰਧਾਨ ਮੰਤਰੀ ਵੱਲੋਂ ਸਮਾਂ ਨਹੀਂ ਦਿੱਤਾ ਜਾਂਦਾ। ਉਨ੍ਹਾਂ ਨੇ ਕਿਹਾ ਕਿ ਇਹੋ ਜਿਹਾ ਹਾਲ ਬਾਦਲ ਪਰਿਵਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੀ ਕਰ ਦਿੱਤਾ ਹੈ, ਜਦਕਿ ਸਮੁਚੀਆਂ ਪੰਥਕ ਸੰਸਥਾਵਾਂ ਦੇ ਨਿਘਾਰ ਵੱਲ ਜਾਣ ਲਈ ਬਾਦਲ ਪਰਿਵਾਰ ਪੂਰੀ ਤਰਾਂ ਦੇ ਨਾਲ ਜ਼ਿੰਮੇਵਾਰ ਹੈ।


rajwinder kaur

Content Editor

Related News