ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਪਲੇਟਫਾਰਮ 'ਤੇ ਕੀਤਾ ਜਾਵੇਗਾ ਵਿਚਾਰ: ਗਿਆਨੀ ਹਰਪ੍ਰੀਤ ਸਿੰਘ

Tuesday, Aug 19, 2025 - 01:14 PM (IST)

ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਪਲੇਟਫਾਰਮ 'ਤੇ ਕੀਤਾ ਜਾਵੇਗਾ ਵਿਚਾਰ: ਗਿਆਨੀ ਹਰਪ੍ਰੀਤ ਸਿੰਘ

ਅਜਨਾਲਾ- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅੱਜ ਮਾਝੇ ਦੇ ਟਕਸਾਲੀ ਅਕਾਲੀ ਲੀਡਰ ਡਾਕਟਰ ਰਤਨ ਸਿੰਘ ਅਜਨਾਲਾ ਦੇ ਘਰ ਪਹੁੰਚੇ। ਇਸ ਦੌਰਾਨ ਵੱਡੇ ਇਕੱਠ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਹੋਕਾ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਭਾਰੀ ਮੀਂਹ, ਪੜ੍ਹੋ ਮੌਸਮ ਵਿਭਾਗ ਦੀ latest update

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਡਾਕਟਰ ਰਤਨ ਸਿੰਘ ਅਜਨਾਲਾ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਉੱਥੇ ਹੀ ਉਨ੍ਹਾਂ ਕਿਹਾ ਕਿ ਜਿੰਨੇ ਵੀ ਪੁਰਾਣੇ ਟਕਸਾਲੀ ਅਕਾਲੀ ਲੀਡਰ ਹਨ ਉਨ੍ਹਾਂ ਸਾਰਿਆਂ ਨੂੰ ਹੀ ਆਪਣੇ ਪਰਿਵਾਰ 'ਚ ਸ਼ਾਮਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਮੈਂ ਕੋਈ ਮੈਂਬਰ ਪੰਚਾਇਤ ਸਰਪੰਚ ਜਾਂ ਮੁੱਖ ਮੰਤਰੀ ਨਹੀਂ ਬਣਨਾ ਸਗੋਂ ਮੈਂ ਪੰਥ ਅਤੇ ਕੌਮ ਦੀ ਸੇਵਾ ਕਰਨੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲਈ ਕੁਰਬਾਨੀਆਂ ਦੇਣ ਵਾਲੇ ਤੇ ਅਕਾਲੀ ਦਲ ਨੂੰ ਖੜ੍ਹਾ ਕਰਨ ਵਾਲੇ ਜਿਹੜੇ ਪਰਿਵਾਰਾਂ ਨੂੰ ਘਰੇ ਬਿਠਾ ਦਿੱਤਾ ਹੈ, ਉਨ੍ਹਾਂ ਦੇ ਘਰ-ਘਰ ਜਾਵਾਂਗੇ ਤੇ ਆਪਣੇ ਨਾਲ ਜੋੜਾਂਗੇ। ਉੱਥੇ ਹੀ ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਪਲੇਟਫਾਰਮ 'ਤੇ ਇਸ ਦਾ ਵਿਚਾਰ ਕੀਤਾ ਜਾਵੇਗਾ ਅਤੇ ਸਾਰਿਆਂ ਦੀ ਰਾਏ ਲੈਣ ਤੋਂ ਬਾਅਦ ਹੀ ਕੋਈ ਫੈਸਲਾ ਕੀਤਾ ਜਾਵੇਗਾ । ਸਭ ਤੋਂ ਪਹਿਲਾਂ ਪਾਰਟੀ ਦਾ ਸਟਰਕਚਰ ਤਿਆਰ ਕਰਕੇ ਉਸਨੂੰ ਮਜ਼ਬੂਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...

ਪਾਰਟੀ ਚਿੰਨ ਤਕੜੀ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਸੰਗਤ ਦੀ ਕਚਹਿਰੀ 'ਚ ਜਾ ਰਹੇ ਹਾਂ ਸੰਗਤ ਜਿਸ ਨੂੰ ਪਿਆਰ ਦੇਵੇਗੀ ਸਭ ਕੁਝ ਉਸਨੂੰ ਆਪਣੇ ਆਪ ਹੀ ਮਿਲ ਜਾਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਉੱਪਰ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਲੈ ਕੇ ਕਿਹਾ ਕਿ ਜਿਹੜੇ ਵੀ ਲੋਕ ਮੇਰੇ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ, ਉਨ੍ਹਾਂ ਨੂੰ ਕਿਸੇ ਚੰਗੇ ਡਾਕਟਰ ਅਤੇ ਵੈਦ ਕੋਲ ਜਾ ਕੇ ਦਵਾਈ ਲੈਣੀ ਚਾਹੀਦੀ ਹੈ ਤਾਂ ਕਿ ਉਨ੍ਹਾਂ ਨੂੰ ਮੇਰਾ ਸਨਮਾਨ ਰਾਸ ਆ ਸਕੇ।ਏ ਆਈ ਟਕਨੀਕ ਦੇ ਹੋ ਰਹੇ ਗਲਤ ਇਸਤੇਮਾਲ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਏ ਆਈ ਦਾ ਬਹੁਤ ਗਲਤ ਪ੍ਰਯੋਗ ਕੀਤਾ ਜਾ ਰਿਹਾ ਹੈ। ਅਤੇ ਇਹ ਨਵੀਂ ਤਕਨੀਕ ਨੈਤਿਕਤਾ ਅਤੇ ਭਾਈਚਾਰਕ ਰਿਸ਼ਤਿਆਂ ਨੂੰ ਖ਼ਤਮ ਕਰ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਗੰਦਾ ਪਾਣੀ ਪੀਣ ਨਾਲ ਤਿੰਨ ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News