ਮਈ ’ਚ ਟਿਕਟ ਚੈਕਿੰਗ ਦੌਰਾਨ ਬਿਨਾਂ ਟਿਕਟ 43,068 ਯਾਤਰੀਆਂ ਨੂੰ ਜੁਰਮਾਨਾ

Friday, Jun 05, 2026 - 03:47 PM (IST)

ਮਈ ’ਚ ਟਿਕਟ ਚੈਕਿੰਗ ਦੌਰਾਨ ਬਿਨਾਂ ਟਿਕਟ 43,068 ਯਾਤਰੀਆਂ ਨੂੰ ਜੁਰਮਾਨਾ

ਅੰਮ੍ਰਿਤਸਰ(ਜਸ਼ਨ)- ਫ਼ਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਵੱਲੋਂ ਟ੍ਰੇਨਾਂ ’ਚ ਗ਼ੈਰ-ਕਾਨੂੰਨੀ ਰੂਪ ’ਚ ਸਫ਼ਰ ਕਰ ਰਹੇ ਰੇਲ ਯਾਤਰੀਆਂ ਦੀ ਪ੍ਰਵਿਰਤੀ ਨੂੰ ਰੋਕਣ ਲਈ ਟ੍ਰੇਨਾਂ ’ਚ ਲਗਾਤਾਰ ਟਿਕਟ ਚੈਕਿੰਗ ਕੀਤੀ ਜਾਂਦੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਨਿਰੀਖਕਾਂ ਵੱਲੋਂ ਮਈ 2026 ਦੌਰਾਨ ਟ੍ਰੇਨਾਂ ’ਚ ਕੀਤੀ ਚੈਕਿੰਗ ਦੌਰਾਨ 43,068 ਯਾਤਰੀ ਬਿਨਾਂ ਟਿਕਟ ਜਾਂ ਨਿਯਮਾਂ ਦੇ ਉਲਟ ਸਫ਼ਰ ਕਰਦੇ ਹੋਏ ਪਾਏ ਗਏ। ਉਨ੍ਹਾਂ ਕੋਲੋਂ ਜੁਰਮਾਨੇ ਵਜੋਂ 3.10 ਕਰੋੜ ਰੁਪਏ ਦਾ ਮਾਲੀਆ ਵਸੂਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ

ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਬਣਾਏ ਰੱਖਣ, ਆਮ ਜਨਤਾ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਮੰਡਲ ਦੇ ਮੁੱਖ ਸਟੇਸ਼ਨਾਂ ’ਤੇ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ। ਇਸ ਦੇ ਸਿੱਟੇ ਵਜੋਂ ਮਈ ਮਹੀਨੇ ’ਚ 361 ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ ਵਿੱਚ ਗੰਦਗੀ ਫੈਲਾਉਣ ਦੇ ਦੋਸ਼ ਹੇਠ (ਐਂਟੀ ਲਿਟਰਿੰਗ ਐਕਟ ਤਹਿਤ) 55 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਗਿਆ।

ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ

ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਮੰਡਲ ’ਚ ਟਿਕਟ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਜਾਇਜ਼ ਯਾਤਰੀਆਂ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਸਫ਼ਰ ਦੀ ਸਹੂਲਤ ਪ੍ਰਦਾਨ ਕਰਨਾ ਹੈ। ਟਿਕਟ ਚੈਕਿੰਗ ਰਾਹੀਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਗ਼ੈਰ-ਕਾਨੂੰਨੀ ਜਾਂ ਬਿਨਾਂ ਟਿਕਟ ਯਾਤਰਾ ਕਰਨ ਵਾਲੇ ਯਾਤਰੀਆਂ ਕਾਰਨ ਜਾਇਜ਼ ਯਾਤਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਰੇਲ ਯਾਤਰੀ ਕਿਸੇ ਵੀ ਅਣਜਾਣ ਵਿਅਕਤੀ ਕੋਲੋਂ ਖਾਣ-ਪੀਣ ਵਾਲੀ ਕੋਈ ਚੀਜ਼ ਲੈ ਕੇ ਨਾ ਖਾਣ ਅਤੇ ਆਪਣੇ ਸਾਮਾਨ ਪ੍ਰਤੀ ਪੂਰੀ ਤਰ੍ਹਾਂ ਚੌਕਸ ਰਹਿਣ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News