ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਜ਼ਰੂਰਤ ਨੂੰ ਰੱਦ ਕੀਤਾ ਜਾਵੇ : ਜਥੇ. ਰਘਬੀਰ ਸਿੰਘ

11/19/2021 4:05:15 PM

ਡੇਰਾ ਬਾਬਾ ਨਾਨਕ (ਵਤਨ) : ਅੱਜ ਕਰਤਾਰਪੁਰ ਦਰਸ਼ਨ ਸਥੱਲ ’ਤੇ ਖਲ੍ਹੋ ਕੇ ਕਰਤਾਰਪੁਰ ਕੋਰੀਡੋਰ ਕਾਰਪੋਰੇਸ਼ਨ ਵਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਅਤੇ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਤ ਤਿੰਨੇ ਕਾਲੇ ਕਾਨੂੰਨ ਰੱਦ ਕਰਨ ’ਤੇ ਜਿਥੇ ਭਾਰਤ ਸਰਕਾਰ ਦਾ ਸ਼ੁਕਰਾਨਾ ਕੀਤਾ, ਉਥੇ ਸੰਸਥਾ ਦੇ ਮੁੱਖੀ ਜਥੇ. ਰਘਬੀਰ ਸਿੰਘ ਵਲੋਂ ਐਲਾਨ ਕੀਤਾ ਗਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਿੰਨ੍ਹਾਂ ਚਿਰ ਭਾਰਤ ਸਰਕਾਰ ਸੰਗਤਾਂ ਲਈ ਪਾਸਪੋਰਟ ਦੀ ਜ਼ਰੂਰਤ ਨੂੰ ਰੱਦ ਨਹੀਂ ਕਰਦੀ, ਉਨ੍ਹਾਂ ਚਿਰ ਸੰਸਥਾ ਖੁੱਲ੍ਹੇ ਲਾਂਘੇ ਲਈ ਆਪਣੀ ਅਰਦਾਸ ਮੁਹਿੰਮ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸਮੂਹ ਧਾਰਮਿਕ, ਸਮਾਜਿਕ ਅਤੇ ਸਿਆਸੀ ਪਾਰਟੀਆਂ ਦਾ ਉਨ੍ਹਾਂ ਦੀ ਸੰਸਥਾ ਧੰਨਵਾਦ ਕਰਦੀ ਹੈ, ਜਿਨ੍ਹਾਂ ਨੇ ਲਾਘਾ ਖੁਲ੍ਹਵਾਉਣ ਲਈ ਕੋਸ਼ਿਸਾਂ ਕੀਤੀਆਂ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਨੂੰ ਜ਼ਰੂਰੀ ਦਸਤਾਵੇਜ ਦੀ ਲਿਸਟ ’ਚੋਂ ਬਾਹਰ ਕੱਢ ਦਿੱਤਾ ਜਾਣਾ ਚਾਹਿਦਾ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕੇ ਅਤੇ ਇਸ ਦੀ ਜਗ੍ਹਾ ਆਧਾਰ ਕਾਰਡ ਜਾਂ ਹੋਰ ਕੋਈ ਦਸਤਾਵੇਜ ਨੂੰ ਲਾਜ਼ਮੀ ਬਣਾਇਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ‘ਆਪ’ ਨੂੰ ਗੁਰਪੁਰਬ ’ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਨਹੀਂ ਦਿੱਤੀ ਗਈ ਸਿਆਸੀ ਮਨਜ਼ੂਰੀ

ਉਨ੍ਹਾਂ ਕਿਹਾ ਕਿ ਬਹੁਤੀ ਗੁਰੂ ਨਾਨਕ ਨਾਮ ਲੇਵਾ ਸੰਗਤ ਕੋਲ ਪਾਸਪੋਰਟ ਹੀ ਨਹੀਂ ਹਨ, ਜਿਸ ਕਾਰਨ ਉਨ੍ਹਾਂ ਲਈ ਤਾਂ ਲਾਂਘਾ ਖੁੱਲਣ ਦੀ ਅਰਦਾਸ ਹੀ ਪੂਰੀ ਨਹੀਂ ਹੋਈ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਡੀ ਗਿਣਤੀ ’ਚ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਕੋਰੀਡੋਰ ਕਾਰਪੋਰੇਸ਼ਨ ਸਮੂਹ ਧਾਰਮਿਕ, ਸਿਆਸੀ ਅਤੇ ਸਿਆਸੀ ਪਾਰਟੀਆਂ ਤੋਂ ਮੰਗ ਕਰਦੀ ਹੈ ਕਿ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਮੰਗ ਨੂੰ ਰੱਦ ਕਰਵਾਏ। ਇਸ ਮੌਕੇ ਮੀਤ ਸੇਵਾਦਾਰ ਜਨਕ ਰਾਜ, ਬਲਬੀਰ ਸਿੰਘ ਢੀਂਗਰਾ, ਸੁਖਵਿੰਦਰ ਸਿੰਘ, ਗੁਰਮੇਜ ਸਿੰਘ ਉਬੋਕੇ, ਸੁਲੱਖਣ ਸਿੰਘ ਸੰਗਤਪੁਰਾ ਰਜਿੰਦਰ ਸਿੰਘ ਪੰਡੋਰੀ ਵੜੈਂਚ, ਸੁਖਜਿੰਦਰ ਸਿੰਘ ਅਲਾਵਲਪੁਰ, ਨਿਹੰਗ ਸੁਖਦੇਵ ਸਿੰਘ ਆਦਿ ਹਾਜ਼ਰ ਸਨ। 

ਇਹ ਵੀ ਪੜ੍ਹੋ : ਮਜੀਠੀਆ ਦੀ ਪਟੀਸ਼ਨ ਹਜ਼ਾਰਾਂ-ਕਰੋੜਾਂ ਦੇ ਡਰੱਗ ਮਾਮਲੇ ਨੂੰ ਲਟਕਾਉਣ ਦਾ ਯਤਨ : ਭਗਵੰਤ ਮਾਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News