ਪਠਾਨਕੋਟ ''ਚ ਵਧਿਆ ਕੋਰੋਨਾ ਦਾ ਕਹਿਰ, 2 ਨਵੇਂ ਮਾਮਲਿਆਂ ਦੀ ਪੁਸ਼ਟੀ

Monday, Jun 01, 2020 - 01:46 PM (IST)

ਪਠਾਨਕੋਟ ''ਚ ਵਧਿਆ ਕੋਰੋਨਾ ਦਾ ਕਹਿਰ, 2 ਨਵੇਂ ਮਾਮਲਿਆਂ ਦੀ ਪੁਸ਼ਟੀ

ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ ਦੋ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਦੂਜੇ ਪਾਸੇ ਪਠਾਨਕੋਟ ਤੋਂ ਰਾਹਤ ਭਰੀ ਖਬਰ ਵੀ ਸਾਹਮਣੇ ਆਏ, ਜਿਥੇ 6 ਲੋਕਾਂ ਨੇ ਅੱਜ ਕੋਰੋਨਾ ਨੂੰ ਮਾਤ ਦਿੱਤੀ ਹੈ, ਜਿਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ ਹੈ। ਹੁਣ ਪਠਾਨਕੋਟ 'ਚ ਕੁਲ ਐਕਟਿਵ ਕੇਸਾਂ ਦੀ ਗਿਣਤੀ 24 ਹੈ।ਇਥੇ ਦੱਸ ਦੇਈਏ ਕਿ ਪਠਾਨਕੋਟ 'ਚ ਕੁਲ ਮਰੀਜ਼ਾਂ ਦੀ ਗਿਣਤੀ 62 ਹੈ, ਜਿਨ੍ਹਾਂ 'ਚੋਂ 36 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ ਕਿ 2 ਦੀ ਮੌਤ ਹੋ ਚੁੱਕੀ ਹੈ।  

ਇਹ ਵੀ ਪੜ੍ਹੋ : ਨਾਜਾਇਜ਼ ਸਬੰਧਾਂ ਤੋਂ ਰੋਕਣ 'ਤੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ

 


author

Baljeet Kaur

Content Editor

Related News