ਕੋਰੋਨਾ ਵਾਇਰਸ ਦੇ ਕਾਰਨ ਲੋਕ ਠੰਡਾ ਪਾਣੀ ਪੀਣ ਤੋਂ ਕਰ ਰਹੇ ਨੇ ਪਰਹੇਜ਼

Tuesday, May 26, 2020 - 01:12 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਗਰਮੀਆਂ 'ਚ ਲੋਕ ਠੰਡਾ ਪਾਣੀ ਪੀਣਾ ਪਸੰਦ ਕਰਦੇ ਸਨ ਪਰ ਹੁਣ ਕੋਰੋਨਾ ਵਾਇਰਸ ਦੇ ਚੱਲਦੇ ਲੋਕ ਇਸ ਤੋਂ ਪਰਹੇਜ਼ ਕਰਨ ਲੱਗੇ ਹਨ, ਜਿਸ ਦਾ ਸਿੱਧਾ ਅਸਰ ਵਪਾਰ 'ਤੇ ਪੈ ਰਿਹਾ ਹੈ। ਜਿਥੇ ਇਕ ਪਾਸੇ ਮਿੱਟੀ ਦੇ ਘੜਿਆਂ ਦੀ ਵਿਕਰੀ ਵੱਧ ਗਈ ਹੈ ਉਥੇ ਹੀ ਲੋਕ ਫਰਿੱਜ਼ਾਂ ਘੱਟ ਖਰੀਦ ਰਹੇ ਹਨ।

ਇਹ ਵੀ ਪੜ੍ਹੋ : ਪੁਲਸ ਨਾਕਿਆਂ 'ਤੇ ਰੋਕ-ਟੋਕ ਨਾ ਹੋਣ ਕਾਰਨ ਸੰਗਤਾਂ ਨੇ ਕੀਤੇ ਗੁਰੂ ਘਰ ਦੇ ਖੁੱਲ੍ਹੇ ਦਰਸ਼ਨ-ਦੀਦਾਰੇ

ਇਸ ਸਬੰਧੀ ਜਦੋਂ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਸੇਲ 'ਚ ਵਾਧਾ ਹੋਇਆ ਹੈ। ਪਹਿਲਾਂ ਲੋਕ ਮਿੱਟੀ ਦੇ ਘੜੇ ਪਸੰਦ ਨਹੀਂ ਕਰਦੇ ਸੀ ਪਰ ਕੋਰੋਨਾ ਵਾਇਰਸ ਦੇ ਕਾਰਨ ਲੋਕ ਇਨ੍ਹਾਂ ਦਾ ਜ਼ਿਆਦਾ ਇਸਤੇਮਾਲ ਕਰ ਰਹੇ ਹਨ। ਦੂਜੇ ਪਾਸੇ ਇਸ ਸਬੰਧੀ ਜਦੋਂ ਗ੍ਰਾਹਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਿੱਟੀ ਦੇ ਘੜਿਆਂ ਦਾ ਪਾਣੀ ਸ਼ੁੱਧ ਹੁੰਦਾ ਹੈ ਅਤੇ ਇਸ ਨਾਲ ਬੀਮਾਰੀਆਂ ਤੋਂ ਵੀ ਬਚਾਅ ਰਹਿੰਦਾ ਹੈ।

ਇਹ ਵੀ ਪੜ੍ਹੋ : ਪ੍ਰਵਾਸੀ ਮਜ਼ਦੂਰਾਂ ਨੇ ਲੁਧਿਆਣਾ ਨਾਲ ਕੀਤਾ ਵਾਅਦਾ, 'ਘਬਰਾਓ ਨਾ ਅਸੀਂ ਵਾਪਸ ਆਵਾਂਗੇ'

ਇਸ ਸਬੰਧੀ ਜਦੋਂ ਇਲੈਕਟ੍ਰਾਨਿਕ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਸੇਲ 'ਚ ਕਮੀ ਆਈ ਹੈ। ਲੋਕ ਫਰਿੱਜ਼ਾਂ ਘੱਟ ਖਰੀਦ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੋਰੋਨਾ ਵਾਇਰਸ ਕਾਰਨ ਹੋ ਰਿਹਾ ਹੈ ਕਿਉਂਕਿ ਲੋਕ ਠੰਡੇ ਪਾਣੀ ਤੋਂ ਪਰਹੇਜ਼ ਕਰਨ ਲੱਗੇ ਹਨ।

ਇਹ ਵੀ ਪੜ੍ਹੋ : ਕਲਯੁੱਗੀ ਮਾਂ ਦੀ ਘਿਨੌਣੀ ਕਰਤੂਤ, 5 ਸਾਲਾ ਮਾਸੂਮ 'ਤੇ ਪਾਇਆ ਤੇਜ਼ਾਬ

 

Baljeet Kaur

This news is Content Editor Baljeet Kaur