ਕਿਸਾਨਾਂ ਦੇ ਹੱਕ ''ਚ ਸ਼ਿਵ ਸੈਨਾ ਨੇ ਕੀਤੀ ਇਕ ਦਿਨ ਦੀ ਭੁੱਖ ਹੜਤਾਲ

12/05/2020 4:21:37 PM

ਪਠਾਨਕੋਟ (ਧਰਮਿੰਦਰ) : ਕਿਸਾਨ ਪਿੱਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਆ ਰਹੇ ਹਨ ਕਿ ਕੇਂਦਰ ਸਰਕਾਰ ਨੇ ਜੋ ਕਿਸਾਨ ਵਿਰੋਧੀ ਕਾਨੂੰਨ ਬਣਾਏ ਹਨ ਉਸ ਨੂੰ ਰੱਦ ਕੀਤਾ ਜਾਵੇ। ਇਸ ਨੂੰ ਲੈ ਕੇ ਉਨ੍ਹਾਂ ਨੇ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਸਮਰਥਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਇਸ ਦੇ ਬਾਵਜੂਦ ਵੀ ਕਈ ਰਾਜਨੀਤਿਕ ਪਾਰਟੀਆਂ ਆਪਣੇ ਤੌਰ 'ਤੇ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ। ਇਸੇ ਕੜੀ ਦੇ ਤਹਿਤ ਸ਼ਿਵ ਸੈਨਾ ਬਾਲ ਠਾਕਰੇ ਵਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦੇ ਅੱਜ ਸ਼ਿਵ ਸੈਨਾ ਬਾਲ ਠਾਕਰੇ ਦੇ ਵਰਕਰ ਵੱਖ-ਵੱਖ ਜਗ੍ਹਾ 'ਤੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਪਰ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚੱਲਦੇ ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਵਲੋਂ ਅੱਜ ਪਠਾਨਕੋਟ ਦੇ 'ਚ ਇਕ ਦਿਨ ਦੀ ਭੁੱਖ ਹੜਤਾਲ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਵਿਰੋਧ ਨੂੰ ਸ਼ਾਂਤ ਕਰੇ ਅਤੇ ਜੋ ਕਿਸਾਨ ਵਿਰੋਧੀ ਕਾਨੂੰਨ ਬਣਾਏ ਗਏ ਹਨ, ਉਨ੍ਹਾਂ ਨੂੰ ਵਾਪਸ ਲਿਆ ਜਾਵੇ।   

ਇਹ ਵੀ ਪੜ੍ਹੋ : ਘਰ ਦੇ ਭੇਤੀ ਨੇ ਬਣਾਈ ਸੀ ਸੇਲਜ਼ਮੈਨ ਤੋਂ ਲੱਖਾਂ ਰੁਪਏ ਲੁੱਟਣ ਦੀ ਯੋਜਨਾ, ਇੰਝ ਖੁਲ੍ਹਿਆ ਭੇਤ

ਇਸ ਬਾਰੇ ਗੱਲ ਕਰਦੇ ਹੋਏ ਯੋਗਰਾਜ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਕਿਸਾਨ ਵਿਰੋਧੀ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਨੂੰ ਵਾਪਸ ਲਵੇ। ਉਨ੍ਹਾਂ ਕਿਹਾ ਕਿ ਚਾਹੇ ਕਿਸਾਨ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਸਮਰਥਨ ਨਹੀਂ ਲੈਣਾ ਚਾਹੁੰਦੇ ਪਰ ਉਸਦੇ ਬਾਵਜੂਦ ਵੀ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹੋਈਏ, ਜਿਸ ਦੇ ਚੱਲਦਿਆਂ ਸ਼ਿਵ ਸੈਨਾ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਭੁੱਖ ਹੜਤਾਲ ਕਰ ਰਹੇ ਹਾਂ।   

ਇਹ ਵੀ ਪੜ੍ਹੋ : ਮੌਤ ਤੋਂ ਪਹਿਲਾਂ ਲਈ ਜ਼ਿੰਦਗੀ ਦੀ ਆਖ਼ਰੀ ਸੈਲਫ਼ੀ, ਡਿਲਿਵਰੀ ਵਾਲੇ ਦਿਨ ਹੋਇਆ ਪੋਸਟਮਾਰਟਮ

Baljeet Kaur

This news is Content Editor Baljeet Kaur