105 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫਰਾਰ

07/14/2019 5:00:36 PM

ਪਠਾਨਕੋਟ (ਧਰਮਿੰਦਰ ਠਾਕੁਰ) : ਥਾਣਾ ਕਾਨਵਾ ਦੀ ਪੁਲਸ ਨੇ 105 ਪੇਟੀਆਂ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਾਨਵਾ ਦੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਤਸਕਰੀ ਕਰਦੇ ਹਨ। ਇਸੇ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਇਕ ਟਰੱਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 105 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਜਦਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਸ਼ਾਰਾਬ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


Baljeet Kaur

Content Editor

Related News