ਪਠਾਨਕੋਟ: ਰੇਲਵੇ ਸਟੇਸ਼ਨ ''ਤੇ ਕੀਤਾ ਗਿਆ ਮੋਕ ਡਰਿੱਲ ਦਾ ਅਭਿਆਸ
Friday, Apr 24, 2026 - 06:35 PM (IST)
ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)- ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫਤ ਨਾਲ ਨਜਿੱਠਣ ਦੇ ਲਈ ਅੱਜ ਸਿਟੀ ਰੇਲਵੇ ਸਟੇਸ਼ਨ ਪਠਾਨਕੋਟ 'ਤੇ ਮੋਕ ਡਰਿੱਲ ਕੀਤੀ ਗਈ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਪੁਨੀਤ ਜੰਮਵਾਲ, ਜ਼ਿਲ੍ਹਾ ਕਮਾਂਡਰ ਨਿਰਮਲਾ, ਇੰਸਪੈਕਟਰ ਮਣੀ ਮਹੇਸ਼, ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫਸਰ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਸਿਟੀ ਰੇਲਵੇ ਸਟੇਸ਼ਨ ਪਠਾਨਕੋਟ ਵਿਖੇ ਮੌਕ ਡਰਿੱਲ ਕੀਤੀ ਗਈ ਹੈ ਜਿਸ ਵਿੱਚ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਸਿਹਤ ਵਿਭਾਗ, ਪੁਲਸ ਵਿਭਾਗ ਅਤੇ ਹੋਰ ਵੱਖ-ਵੱਖ ਸਬੰਧਤ ਵਿਭਾਗਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਹ ਵੀ ਪੜ੍ਹੋ- ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...
ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਮੌਕ ਡਰਿੱਲ ਇਸ ਲਈ ਅਯੋਜਿਤ ਕੀਤੀਆਂ ਜਾਂਦੀਆਂ ਹਨ ਤਾਂ ਜੋ ਭਵਿੱਖ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਕੁਦਰਦੀ ਆਫਤ ਆਉਂਦੀ ਹੈ ਤਾਂ ਅਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਉਸ ਨਾਲ ਨਜਿੱਠਣ ਦੇ ਲਈ ਤਿਆਰ ਰੱਖ ਰਹੀਏ। ਉਨ੍ਹਾਂ ਕਿਹਾ ਕਿ ਅੱਜ ਮੌਕ ਡਰਿੱਲ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
ਇਸ ਡਰਿੱਲ ਦਾ ਮੁੱਖ ਮਕਸਦ ਕਿਸੇ ਵੀ ਅਚਾਨਕ ਘਟਨਾ ਜਾਂ ਐਮਰਜੈਂਸੀ ਸਥਿਤੀ ਦੌਰਾਨ ਤੁਰੰਤ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਰਵਾਈ ਕਰਨ ਦੀ ਤਿਆਰੀ ਨੂੰ ਪਰਖਣਾ ਸੀ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਦੌਰਾਨ ਇੱਕ ਕਲਪਨਾਤਮਕ ਐਮਰਜੈਂਸੀ ਸਥਿਤੀ ਤਿਆਰ ਕੀਤੀ ਗਈ, ਜਿਸ ਵਿੱਚ ਯਾਤਰੀਆਂ ਦੀ ਸੁਰੱਖਿਆ, ਜ਼ਖਮੀਆਂ ਨੂੰ ਤੁਰੰਤ ਮੈਡੀਕਲ ਸਹਾਇਤਾ ਦੇਣਾ ਅਤੇ ਅੱਗ ਬੁਝਾਉਣ ਜਿਹੀਆਂ ਕਾਰਵਾਈਆਂ ਨੂੰ ਅਮਲ ਵਿੱਚ ਲਿਆਇਆ ਗਿਆ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਮੌਕ ਡਰਿੱਲ ਕਰਵਾਉਣ ਦਾ ਮਕਸਦ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣਾ ਹੈ, ਤਾਂ ਜੋ ਕਿਸੇ ਵੀ ਹਕੀਕਤ ਐਮਰਜੈਂਸੀ ਦੇ ਸਮੇਂ ਕੋਈ ਘਾਟ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਡਰਿੱਲ ਦੌਰਾਨ ਸਾਰੇ ਵਿਭਾਗਾਂ ਵੱਲੋਂ ਬਿਹਤਰੀਨ ਸਹਿਯੋਗ ਦਿੱਤਾ ਗਿਆ ਅਤੇ ਸਮੇਂ ਸਿਰ ਕਾਰਵਾਈ ਕਰਕੇ ਸਥਿਤੀ 'ਤੇ ਕਾਬੂ ਪਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
