ਪਠਾਨਕੋਟ: ਬੇਕਾਬੂ ਹਰਿਆਣਾ ਰੋਡਵੇਜ਼ ਬੱਸ ਨੇ ਦੁਕਾਨਾਂ ''ਚ ਮਾਰੀ ਟੱਕਰ , ਕਈ ਯਾਤਰੀ ਜ਼ਖ਼ਮੀ

Friday, May 01, 2026 - 01:47 PM (IST)

ਪਠਾਨਕੋਟ: ਬੇਕਾਬੂ ਹਰਿਆਣਾ ਰੋਡਵੇਜ਼ ਬੱਸ ਨੇ ਦੁਕਾਨਾਂ ''ਚ ਮਾਰੀ ਟੱਕਰ , ਕਈ ਯਾਤਰੀ ਜ਼ਖ਼ਮੀ

ਪਠਾਨਕੋਟਲ(ਧਰਮਿੰਦਰ)– ਦੋ ਦਿਨ ਪਹਿਲਾਂ ਜੰਮੂ-ਅੰਮ੍ਰਿਤਸਰ ਰਾਸ਼ਟਰੀ ਮਾਰਗ (ਐਨ.ਐਚ.) ’ਤੇ ਮਾਧੋਪੁਰ ਨੇੜੇ ਇਕ ਵੱਡਾ ਹਾਦਸਾ ਵਾਪਰਿਆ, ਜਦੋਂ ਹਰਿਆਣਾ ਰੋਡਵੇਜ਼ ਦੀ ਬੱਸ ਦਾ ਡਰਾਈਵਰ ਅਚਾਨਕ ਕੰਟਰੋਲ ਗੁਆ ਬੈਠਾ ਤੇ ਬੱਸ ਸੜਕ ਕਿਨਾਰੇ ਬਣੀਆਂ ਦੁਕਾਨਾਂ ਨਾਲ ਜਾ ਟਕਰਾਈ, ਜਿਸ ਨਾਲ ਦੁਕਾਨਾਂ ਦੇ ਸ਼ਟਰ ਮੁੜ ਗਏ, ਦੀਵਾਰਾਂ ਟੁੱਟ ਗਈਆਂ ਅਤੇ ਅੰਦਰ ਪਿਆ ਕੀਮਤੀ ਸਮਾਨ ਨੁਕਸਾਨਿਆਂ ਗਿਆ। ਹਾਦਸੇ ਵਿੱਚ ਕੁਝ ਯਾਤਰੀਆਂ ਨੂੰ ਹਲਕੀਆਂ ਚੋਟਾਂ ਲੱਗੀਆਂ ਹਨ। ਇਸ ਪੂਰੀ ਵਾਰਦਾਤ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜੋ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਸੁਜਾਨਪੁਰ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਹਾਲਾਤ ਕਾਬੂ ਵਿੱਚ ਕੀਤੇ। ਜਾਣਕਾਰੀ ਮੁਤਾਬਕ ਬੱਸ ਚਲਾਉਂਦੇ ਸਮੇਂ ਡਰਾਈਵਰ ਨੂੰ ਝਪਕੀ ਆ ਗਈ ਸੀ, ਜਿਸ ਕਾਰਨ ਬੱਸ ਬੇਕਾਬੂ ਹੋ ਗਈ।

ਇਹ ਵੀ ਪੜ੍ਹੋ- ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ

ਮਾਧੋਪੁਰ ਤੋਂ ਬਲਾਕ ਸਮਿਤੀ ਮੈਂਬਰ ਹਰਿਸ਼ ਕੁਮਾਰ ਨੇ ਦੱਸਿਆ ਕਿ ਸਵੇਰੇ ਇਹ ਹਾਦਸਾ ਵਾਪਰਿਆ। ਹਰਿਆਣਾ ਰੋਡਵੇਜ਼ ਦੀ ਬੱਸ ਜੰਮੂ ਤੋਂ ਪਠਾਨਕੋਟ ਵੱਲ ਆ ਰਹੀ ਸੀ। ਇਸ ਦੌਰਾਨ ਬੱਸ ਪਹਿਲਾਂ “ਪਵਨ ਮੋਟਰ” ਦੀ ਦੁਕਾਨ ਨਾਲ ਟਕਰਾਈ ਅਤੇ ਫਿਰ ਘੁੰਮਦੀ ਹੋਈ “ਬਿੱਟੂ ਇਲੈਕਟ੍ਰੀਸ਼ਨ” ਦੀ ਦੁਕਾਨ ਵਿੱਚ ਜਾ ਵੱਜੀ। ਦੋਵੇਂ ਦੁਕਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਟੱਕਰ ਕਾਰਨ ਸ਼ਟਰ, ਸੀਸੀਟੀਵੀ ਕੈਮਰੇ ਅਤੇ ਦੀਵਾਰਾਂ ਪੂਰੀ ਤਰ੍ਹਾਂ ਟੁੱਟ ਗਈਆਂ। ਸਥਾਨਕ ਦੁਕਾਨਦਾਰਾਂ ਮੁਤਾਬਕ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਚੀਕ-ਚਿਹਾੜਾ ਮਚ ਗਿਆ। ਕੁਝ ਯਾਤਰੀਆਂ ਨੂੰ ਹਲਕੀਆਂ ਚੋਟਾਂ ਆਈਆਂ, ਜਿਨ੍ਹਾਂ ਨੂੰ ਬਾਅਦ ਵਿੱਚ ਹੋਰ ਬੱਸਾਂ ਰਾਹੀਂ ਰਵਾਨਾ ਕਰ ਦਿੱਤਾ ਗਿਆ। ਪੁਲਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ

ਪੀੜਤ ਦੁਕਾਨਦਾਰਾਂ ਸਤਪਾਲ ਅਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ ਨਾਲ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਕਿਸੇ ਗਲਤੀ ਦੇ ਉਨ੍ਹਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਗਈ ਹੈ। ਪ੍ਰਭਾਵਿਤਾਂ ਨੇ ਪ੍ਰਸ਼ਾਸਨ ਅਤੇ ਹਰਿਆਣਾ ਰੋਡਵੇਜ਼ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਨੁਕਸਾਨ ਦੀ ਜਲਦੀ ਭਰਪਾਈ ਕੀਤੀ ਜਾਵੇ ਜਾਂ ਦੁਕਾਨਾਂ ਦੀ ਮੁਰੰਮਤ ਕਰਵਾਈ ਜਾਵੇ।

ਇਹ ਵੀ ਪੜ੍ਹੋ- ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News