ਪੰਜਾਬ ਬੰਦ ਨੂੰ ਲੈ ਕੇ ਗੁਰਦਾਸਪੁਰ ''ਚ ਦੁਕਾਨਾਂ ਕਰਵਾਈਆਂ ਬੰਦ

01/25/2020 3:53:45 PM

ਗੁਰਦਾਸਪੁਰ (ਗੁਰਪ੍ਰੀਤ) : ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵਲੋਂ ਅੱਜ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਦੇ ਚੱਲਦਿਆਂ ਗੁਰਦਾਸਪੁਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਦੇ ਆਗੂਆਂ ਵਲੋਂ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਗਈ।

ਇਸ ਸਬੰਧੀ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਹਿੰਦੂ ਰਾਸ਼ਟਰ ਦਾ ਹਿੱਸਾ ਨਹੀਂ ਬਣੇਗਾ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਇਸਦਾ ਵਿਰੋਧ ਕਰਦੀ ਹੈ। ਇਸ ਲਈ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਸ਼ਹਿਰ ਵਿਚ ਰੋਸ ਮਾਰਚ ਕਰ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਬੰਦ ਦਾ ਸਮਰਥਣ ਕਰਨ।


Baljeet Kaur

Content Editor

Related News