ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ 1 ਨੌਜਵਾਨ ਦੀ ਮੌਤ, 1 ਜ਼ਖਮੀ

05/22/2019 5:51:15 PM

ਪਠਾਨਕੋਟ (ਧਰਮਿੰਦਰ) - ਪਠਾਨਕੋਟ ਜਲੰਧਰ ਰਾਸ਼ਟਰੀ ਮਾਰਗ 'ਤੇ ਸਥਿਤ ਪਿੰਡ ਤਲਵਾੜਾ ਜੱਟਾ 'ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਟਰੱਕ ਚਾਲਕ ਵਲੋਂ ਜ਼ਬਰਦਸਤ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ 'ਚੋਂ ਇਕ ਦੀ ਮੌਤ ਹੋ ਗਈ, ਜਦਕਿ ਉਸ ਦੇ ਸਾਥੀ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਪਠਾਨਕੋਟ ਇਲਾਜ ਲਈ ਦਾਖਲ ਕਰਵਾ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਮੁਕੇਰਿਆਂ ਦੇ ਨਾਲ ਲੱਗਦੇ ਪਿੰਡ ਤਲਵਾੜਾ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਟੱਕਰ ਮਾਰਨ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

rajwinder kaur

This news is Content Editor rajwinder kaur