ਮੰਦੀ ਦੀ ਮਾਰ ਝੱਲ ਰਹੇ ਸਕੂਲ ਬੱਸ ਚਾਲਕਾਂ ਨੇ ਸਰਕਾਰ ਤੋਂ ਕੀਤੀ ਰੋਜ਼ਗਾਰ ਦੀ ਮੰਗ

Friday, May 22, 2020 - 04:31 PM (IST)

ਮੰਦੀ ਦੀ ਮਾਰ ਝੱਲ ਰਹੇ ਸਕੂਲ ਬੱਸ ਚਾਲਕਾਂ ਨੇ ਸਰਕਾਰ ਤੋਂ ਕੀਤੀ ਰੋਜ਼ਗਾਰ ਦੀ ਮੰਗ

ਪਠਾਨਕੋਟ (ਧਰਮਿੰਦਰ ਠਾਕੁਰ) : ਕੋਰੋਨਾ ਦੇ ਕਹਿਰ 'ਚ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦਿੰਦੇ ਹੋਏ ਕਰਫਿਊ ਖੋਲ੍ਹ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਸਕੂਲ ਬੱਸ ਚਾਲਕਾਂ ਨੂੰ ਮੰਦੀ ਦੀ ਮਾਰ ਝੱਲਣੀ ਪੈ ਰਹੀ ਹੈ। ਜਿਸ ਦੇ ਚੱਲਦਿਆਂ ਪਠਾਨਕੋਟ 'ਚ ਸਕੂਲ ਬੱਸ ਚਾਲਕ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉੱਤਰ ਆਏ।

ਇਹ ਵੀ ਪੜ੍ਹੋ : ਮਾਸਕ ਤੋਂ ਬਗੈਰ ਘੁੰਮਣ ਵਾਲਿਆਂ ਦੀ ਹੁਣ ਨਹੀਂ ਖੈਰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਕੂਲ ਬੱਸ ਚਾਲਕਾਂ ਨੇ ਦੱਸਿਆ ਕਿ ਪਿਛਲੇ ਦੋ ਮਹੀਨੇ ਤੋਂ ਉਹ ਬੇਰੋਜ਼ਗਾਰ ਹਨ। ਉਨ੍ਹਾਂ ਕਿਹਾ ਕਿ ਸਕੂਲ ਬੰਦ ਹੋਣ ਕਾਰਨ ਉਨ੍ਹਾਂ ਦਾ ਕਾਰੋਬਾਰ ਬੰਦ ਹੋ ਚੁੱਕਾ ਹੈ। ਆਪਣਾ ਘਰ ਚਲਾਉਣਾ ਵੀ ਮੁਸ਼ਕਲ ਹੋ ਰਿਹਾ ਹੈ। ਇਸ ਲਈ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਾਂ ਤਾਂ ਉਨ੍ਹਾਂ ਨੂੰ ਦਿੱਲੀ ਸਰਕਾਰ ਦੀ ਤਰਜ਼ 'ਤੇ 5 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਨੂੰ ਦਿੱਤੇ ਜਾਣ ਜਾਂ ਫਿਰ ਰੋਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਹ ਵੀ ਆਪਣਾ ਪਰਿਵਾਰ ਪਾਲ ਸਕਣ।

ਇਹ ਵੀ ਪੜ੍ਹੋ : ਬਠਿੰਡਾ ਦੇ ਫੌਜੀ ਚੌਂਕ 'ਚ ਸਿੰਡੀਕੇਟ ਬੈਂਕ ਦੀ ਬ੍ਰਾਂਚ 'ਚ ਲੱਗੀ ਅੱਗ


author

Baljeet Kaur

Content Editor

Related News