ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਕਿਸਾਨਾਂ ਦੇ ਸੰਘਰਸ਼ ਦਾ ਡੱਟ ਕੇ ਦੇਵੇਗੀ ਸਾਥ : ਸੱਚਰ, ਮਹਾਜਨ

09/16/2020 3:51:53 PM

ਪਠਾਨਕੋਟ (ਅਦਿੱਤਿਆ) : ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਵਿੱਤ ਸਕੱਤਰ ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜਨ ਆਦਿ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਕਿਸਾਨ ਮਾਰੂ ਬਿਲ ਜੋ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਲ‌ਈ ਲੋਕ ਸਭਾ 'ਚ ਲਿਆਂਦੇ ਜਾ ਰਹੇ ਹਨ। ਭਾਵੇਂ ਉਹ ਖੇਤੀਬਾੜੀ, ਬਿਜਲੀ ਬਿੱਲ, ਐੱਮ. ਐੱਸ. ਪੀ. ਬਿੱਲ ਜੋ ਕਿਸਾਨਾਂ ਅਤੇ ਪੰਜਾਬ ਵਿਰੋਧੀ ਹਨ ਐਸੋਸੀਏਸ਼ਨ ਉਨ੍ਹਾਂ ਬਿੱਲਾਂ ਦਾ ਡੱਟ ਕੇ ਵਿਰੋਧ ਕਰਦੀ ਹੈ ਤੇ ਲੋਕਾਂ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਅੰਨਦਾਤਾ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ‌। ਇਸ ਬਿੱਲ ਦੇ ਵਿਰੋਧ 'ਚ ਉਨ੍ਹਾਂ ਨਾਲ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਪੂਰੀ ਸਿਦਤ ਅਤੇ ਇਮਾਨਦਾਰੀ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ : PUBG' ਖੇਡਣ ਤੋਂ ਰੋਕਦੀ ਸੀ ਮਾਂ, ਗੁੱਸੇ 'ਚ ਆਈ ਧੀ ਨੇ ਕੀਤਾ ਅਜਿਹਾ ਕਾਰਾ ਕੇ ਸੁਣ ਕੰਬ ਜਾਵੇਗੀ ਰੂਹ

ਸੱਚਰ ਅਤੇ ਮਹਾਜਨ ਨੇ ਕਿਹਾ ਕਿ ਉਨ੍ਹਾਂ ਦਾ ਪਸ਼ੂ ਪਾਲਣ ਵਿਭਾਗ ਸਿੱਧੇ ਤੌਰ 'ਤੇ ਪੰਜਾਬ ਦੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਦੇ ਅੰਨਦਾਤਾ‌ ਕਿਸਾਨ ਦੀਆਂ ਮੁਸ਼ਕਲਾਂ ਨੂੰ ਭਲੀਭਾਂਤ ਜਾਣ ਦੇ ਹਨ। ਇਸ ਲ‌ਈ ਉਹ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲ‌ਈ ਪੰਜਾਬ ਦੇ ਕਿਸਾਨਾਂ ਦਾ ਡੱਟ ਕੇ ਸਾਥ ਦੇਣਗੇ। ਉਨ੍ਹਾਂ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਅਜਿਹਾ ਕੋ‌ਈ ਵੀ ਬਿੱਲ ਲੋਕਸਭਾ 'ਚ ਪਾਸ ਨਾ ਕਰਨ ਜੋ ਕਿਸਾਨ ਵਿਰੋਧੀ ਹੋਵੇ। ਐਸੋਸੀਏਸ਼ਨ ਨੇ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਪੰਜਾਬ 'ਚ ਲਾਗੂ ਨਾ ਕਰਨ ਬਾਰੇ ਲ‌ਏ ਗ‌ਏ ਸਖ਼ਤ ਸਟੈਂਡ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਔਖੇ ਸਮੇਂ 'ਚ ਪੰਜਾਬ ਦੇ ਕਿਸਾਨਾਂ ਦਾ ਸਾਥ ਦਿੱਤਾ। 

ਇਹ ਵੀ ਪੜ੍ਹੋ :  ਕੋਰੋਨਾ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਭਰਾ ਦੀ ਮੌਤ ਦੀ ਖ਼ਬਰ ਸੁਣ ਦੂਜੇ ਭਰਾ ਨੇ ਵੀ ਤਿਆਗੇ ਪ੍ਰਾਣ


Baljeet Kaur

Content Editor

Related News