ਪਠਾਨਕੋਟ ''ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

07/07/2020 2:09:48 PM

ਪਠਾਨਕੋਟ (ਸ਼ਾਰਦਾ) : ਪਠਾਨਕੋਟ 'ਚ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਵੀਜ਼ਨ ਨੰ.2 ਦੇ ਥਾਣਾ ਮੁਖੀ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਭਿਸ਼ੇਕ ਉਰਫ਼ ਅਭਿ ਪੁੱਤਰ ਰਾਮ ਪ੍ਰਕਾਸ਼ ਵਾਸੀ ਮੁਹੱਲਾ ਰਾਮਪੁਰਾ ਵਜੋਂ ਹੋਈ ਹੈ। 

ਇਹ ਵੀ ਪੜ੍ਹੋਂ : ਡੇਰੇ 'ਤੇ ਹਮਲਾ ਕਰਨ ਦੇ ਮਾਮਲੇ 'ਚ ਨਿਹੰਗ ਰਣਜੀਤ ਸਿੰਘ ਰਣੀਆ ਤੇ ਉਸਦੇ ਸਾਥੀਆਂ 'ਤੇ 307 ਦਾ ਮੁਕੱਦਮਾ ਦਰਜ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬੀਮਾਰੀ ਨਾਲ ਗ੍ਰਸਤ ਸੀ ਅਤੇ ਕੁਝ ਦੇਰ ਤੋਂ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਣ ਉਸਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਆਧਾਰ 'ਤੇ ਆਈ. ਪੀ. ਸੀ. ਦੀ ਧਾਰਾ 174 ਦੇ ਤਹਿਤ ਕਾਰਵਾਈ ਕਰ ਕੇ ਲਾਸ਼ ਦਾ ਸਥਾਨਕ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰ ਕੇ ਵਾਰਸਾਂ ਨੂੰ ਸੌਂਪ ਦਿੱਤਾ ਗਿਆ ਹੈ।

ਇਹ ਵੀ ਪੜ੍ਹੋਂ : ਮਾਝੇ 'ਚ ਅਕਾਲੀਆਂ ਦਾ ਪ੍ਰਦਰਸ਼ਨ, ਮਜੀਠੀਆ ਨੇ ਰੱਜ ਕੇ ਕੱਢੀ ਭੜਾਸ


Baljeet Kaur

Content Editor

Related News