ਨੌਜਵਾਨ ਨੇ ਫਾਹ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
Monday, Oct 15, 2018 - 03:15 PM (IST)
 
            
            ਪਠਾਨਕੋਟ (ਸ਼ਾਰਦਾ) : ਸਥਾਨਕ ਮੁਹੱਲਾ ਘਰਥੌਲੀ ਵਾਸੀ 35 ਸਾਲਾ ਨੌਜਵਾਨ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਡਵੀਜ਼ਨ ਨੰਬਰ 1 ਦੇ ਏ. ਐੱਸ. ਆਈ. ਧਰਮਪਾਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਤਨੀ ਆਪਣੇ ਬੱਚਿਆਂ ਨਾਲ ਪੇਕੇ ਕਿਸੇ ਸਮਾਗਮ 'ਚ ਸ਼ਾਮਲ ਹੋਣ ਗਈ ਸੀ ਕਿ ਪਿੱਛੋਂ ਇਹ ਘਟਨਾ ਵਾਪਰ ਗਈ। ਅੱਜ ਸਵੇਰੇ ਜਦੋਂ ਮ੍ਰਿਤਕ ਦੀ ਪਤਨੀ ਗੀਤਾ ਨਾਲ ਸੰਪਰਕ ਕੀਤਾ ਤਾਂ ਉਸ ਨੇ ਦੱਸਿਆ ਕਿ ਉਸਦਾ ਪਤੀ ਕਮਲ ਕੁਮਾਰ ਪੁੱਤਰ ਮਨੋਹਰ ਲਾਲ ਪਿਛਲੇ ਚਾਰ-ਪੰਜ ਸਾਲ ਤੋਂ ਬੀਮਾਰੀ ਕਾਰਨ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ।
ਏ. ਐੱਸ. ਆਈ. ਧਰਮਪਾਲ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਆਈ. ਪੀ. ਸੀ. ਦੀ ਧਾਰਾ 174 ਤਹਿਤ ਕਾਰਵਾਈ ਕਰ ਦਿੱਤੀ ਹੈ। ਉਥੇ ਹੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।

 
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            