ਪੰਜਾਬ 'ਚ ਹਾਈ ਅਲਰਟ ਜਾਰੀ, ਪੁਲਸ ਨੇ ਵਧਾਈ ਚੌਕਸੀ

09/25/2019 1:29:12 PM

ਪਠਾਨਕੋਟ (ਧਰਮਿੰਦਰ ਠਾਕੁਰ) - ਪਾਕਿਸਤਾਨ ਦੀ ਖੁਫਿਆ ਏਜੰਸੀ ਆਈ.ਐੱਸ.ਆਈ. ਪੰਜਾਬ ਅਤੇ ਉਸ ਦੇ ਆਲੇ-ਦੁਆਲੇ ਦੇ ਸੂਬਿਆਂ 'ਚ 26/11 ਵਰਗਾ ਵੱਡਾ ਹਮਲਾ ਕਰਨ ਦੀ ਫਿਰਾਕ 'ਚ ਹਨ। ਹਮਲਾ ਕਰਨ ਦੀ ਧਮਕੀ ਮਿਲਣ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਪੁਲਸ ਨੇ ਪਠਾਨਕੋਟ ਦੇ ਨਾਲ ਲੱਗਦੇ ਸਾਰੇ ਸੂਬਿਆਂ ਦੀਆਂ ਸਰਹੱਦਾਂ ਦੀ ਚੌਕਸੀ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਪਠਾਨਕੋਟ ਜੰਮੂ ਸਰਹੱਦ ਅਤੇ ਪਠਾਨਕੋਟ ਹਿਮਾਚਲ ਸਰਹੱਦ 'ਤੇ ਵੀ ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ, ਤਾਂਕਿ ਕੋਈ ਅਣਸੁਖਾਵੀਂ ਘਟਨਾ ਵਾਪਰ ਨਾ ਜਾਵੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਬਲ ਵਲੋਂ ਸ਼ਹਿਰ ਅੰਦਰ ਆਉਣ ਜਾਣ ਵਾਲੀਆਂ ਸਾਰੀਆਂ ਗੱਡੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪਠਾਨਕੋਟ ਪੁਲਸ ਨੇ ਵੱਖ-ਵੱਖ ਥਾਵਾਂ 'ਤੇ 45 ਨਾਕੇ ਲਗਾ ਕੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ।


rajwinder kaur

Content Editor

Related News