60 ਕਰੋੜ ਦੀ 12 ਕਿਲੋ ਹੈਰੋਇਨ, 2 ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਸਮੇਤ 5 ਵਿਅਕਤੀ ਗ੍ਰਿਫ਼ਤਾਰ

Saturday, Feb 05, 2022 - 03:51 PM (IST)

60 ਕਰੋੜ ਦੀ 12 ਕਿਲੋ ਹੈਰੋਇਨ, 2 ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਸਮੇਤ 5 ਵਿਅਕਤੀ ਗ੍ਰਿਫ਼ਤਾਰ

ਸੁਜਾਨਪੁਰ (ਜੋਤੀ) - ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਦੀ ਅਗਵਾਈ ’ਚ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਦੌਰਾਨ ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ ਇਕ ਟਰੱਕ (ਪੀ. ਬੀ.11.ਸੀ.ਜੇ.0731) ਅਤੇ ਇਕ ਕਾਰ (ਡੀ. ਐੱਸ. 6ਸੀ. ਐੱਲ.4871) ’ਚੋਂ 12 ਕਿਲੋ ਹੈਰੋਇਨ (ਜਿਸ ਦੀ ਅੰਤਰਰਾਸ਼ਟਰੀ ਕੀਮਤ 60 ਕਰੋੜ ਰੁਪਏ ਬਣਦੀ ਹੈ), 2 ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)

ਇਸ ਸਬੰਧੀ ਐੱਸ .ਐੱਸ .ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਜੰਮੂ-ਕਸ਼ਮੀਰ ਤੋਂ ਨਸ਼ੇ ਵਾਲੇ ਪਦਾਰਥ ਅਤੇ ਹਥਿਆਰ ਲਿਆ ਕੇ ਪੰਜਾਬ ’ਚ ਸਪਲਾਈ ਕਰਦੇ ਹਨ। ਇਸ ਤੋਂ ਬਾਅਦ ਏ. ਐੱਸ. ਪੀ. ਸਿਟੀ ਸ਼ੁਭਮ ਅਗਰਵਾਲ, ਡੀ. ਐੱਸ. ਪੀ. ਸੁਖਜਿੰਦਰ ਸਿੰਘ, ਡੀ. ਐੱਸ. ਪੀ. ਸਪੈਸ਼ਲ ਬਰਾਂਚ ਦੀ ਅਗਵਾਈ ਹੇਠ ਪੁਲਸ ਪਾਰਟੀਆਂ ਨੇ ਜ਼ਿਲ੍ਹੇ ’ਚ ਨਾਕਾਬੰਦੀ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ

ਇਸ ਦੌਰਾਨ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਡਿਫੈਂਸ ਰੋਡ ਟੀ-ਪੁਆਇੰਟ ਨੇੜੇ ਨਾਕਾਬੰਦੀ ਦੌਰਾਨ ਇਕ ਟਰੱਕ ’ਚ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਪੈਟਰੋਲ ਟੈਂਕੀ ਨੇੜੇ ਬਣਾਏ ਗੁਪਤ ਟਿਕਾਣੇ ’ਚੋਂ 10 ਕਿਲੋ 80 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਦੇ ਨਾਲ ਹੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਅਜੈਬ ਸਿੰਘ ਅਤੇ ਦਵਿੰਦਰ ਸਿੰਘ ਪੁੱਤਰ ਮੇਘਾ ਸਿੰਘ ਦੋਵੇਂ ਵਾਸੀ ਪਿੰਡ ਧੂਰੀ (ਸੰਗਰੂਰ) ਵਜੋਂ ਹੋਈ ਹੈ। ਇਸ ਦੇ ਚੱਲਦੇ ਸੁਜਾਨਪੁਰ ਪੁਲਸ ਨੇ ਦੋਵਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)


author

rajwinder kaur

Content Editor

Related News