ਪਠਾਨਕੋਟ ਪੁਲਸ ਦੀ ਕਾਰਵਾਈ, ਅੰਮ੍ਰਿਤਸਰ ਤੋਂ ਬੁਲੇਟ ’ਤੇ ਹੈਰੋਇਨ ਸਪਲਾਈ ਕਰਨ ਜਾ ਰਹੇ ਮੁਲਜ਼ਮ ਗ੍ਰਿਫਤਾਰ
Saturday, Oct 17, 2026 - 04:40 PM (IST)
ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਦਰ ਪੁਲਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 52 ਗ੍ਰਾਮ 38 ਮਿਲੀਗ੍ਰਾਮ ਹੈਰੋਇਨ, 3500 ਰੁਪਏ ਦੀ ਕਥਿਤ ਡਰੱਗ ਮਨੀ ਅਤੇ ਤਸਕਰੀ ਲਈ ਵਰਤਿਆ ਜਾ ਰਿਹਾ ਬੁਲਟ ਮੋਟਰਸਾਈਕਲ ਬਰਾਮਦ ਕਰਕੇ ਜ਼ਬਤ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਕਸ਼ਮਣ ਸਿੰਘ ਉਰਫ਼ ਲੱਛਾ ਅਤੇ ਵਿਸ਼ਾਲ ਉਰਫ਼ ਜੋਬਨ, ਦੋਵੇਂ ਵਾਸੀ ਪਿੰਡ ਛੱਬਾ, ਥਾਣਾ ਛੇਰਹਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਅਨੁਸਾਰ, ਦੋਵੇਂ ਨੌਜਵਾਨ ਅੰਮ੍ਰਿਤਸਰ ਤੋਂ ਬੁਲੇਟ ਮੋਟਰਸਾਈਕਲ ’ਤੇ ਹੈਰੋਇਨ ਲੈ ਕੇ ਪਠਾਨਕੋਟ ਵੱਲ ਆ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
ਪ੍ਰਾਪਤ ਜਾਣਕਾਰੀ ਅਨੁਸਾਰ, ਏਐਸਆਈ ਸੁਰਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਸਰਕਾਰੀ ਵਾਹਨ ’ਤੇ ਯੂਬੀਡੀਸੀ ਨਹਿਰ ਰੋਡ ਵੱਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਜਾ ਰਹੇ ਸਨ। ਜਦੋਂ ਪੁਲਸ ਪਾਰਟੀ ਨਹਿਰ ਨੇੜੇ ਸਥਿਤ ਸ਼ਮਸ਼ਾਨਘਾਟ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਬੁਲਟ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ- ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
ਪੁਲਸ ਦੀ ਗੱਡੀ ਨੂੰ ਨੇੜੇ ਆਉਂਦਾ ਦੇਖ ਕੇ ਦੋਵਾਂ ਨੇ ਘਬਰਾ ਕੇ ਮੋਟਰਸਾਈਕਲ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪਿੱਛੇ ਬੈਠੇ ਨੌਜਵਾਨ ਨੇ ਕਥਿਤ ਤੌਰ ’ਤੇ ਆਪਣੀ ਜੇਬ ਵਿੱਚੋਂ ਪਾਰਦਰਸ਼ੀ ਪੋਲੀਥੀਨ ਦਾ ਪੈਕੇਟ ਕੱਢ ਕੇ ਸੜਕ ’ਤੇ ਸੁੱਟ ਦਿੱਤਾ। ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ-BSF ਤੇ ਪੁਲਸ ਦੀ ਵੱਡੀ ਕਾਰਵਾਈ, ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ ਬਰਮਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
