ਪਠਾਨਕੋਟ ਪੁਲਸ ਵੱਲੋਂ 8 ਕਿਲੋ ਹੈਰੋਇਨ ਤੇ 5 ਲੱਖ ਦੀ ਡਰੱਗ ਮਨੀ ਸਮੇਤ 3 ਗ੍ਰਿਫਤਾਰ
Tuesday, Apr 23, 2024 - 01:38 PM (IST)
ਪਠਾਨਕੋਟ (ਸ਼ਾਰਦਾ)-ਜ਼ਿਲ੍ਹਾ ਪਠਾਨਕੋਟ ਪੁਲਸ ਨੇ ਪੰਜਾਬ-ਜੰਮੂ ਕਸ਼ਮੀਰ ਇੰਟਰ ਸਟੇਟ ਮਾਧੋਪੁਰ ਨਾਕੇ ਤੋਂ ਪਹਿਲੀ ਵਾਰ ਹੈਰੋਇਨ ਦੀ ਵੱਡੀ ਖੇਪ ਫੜੀ ਹੈ। ਇਸ ਸਬੰਧੀ ਪਠਾਨਕੋਟ ’ਚ ਡੀ. ਆਈ. ਜੀ. ਬਾਰਡਰ ਰੇਂਜ ਰਾਕੇਸ਼ ਕੌਸ਼ਲ ਅਤੇ ਐੱਸ. ਐੱਸ. ਪੀ. ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ 17 ਅਪ੍ਰੈਲ ਨੂੰ ਇੰਟਰ ਸਟੇਟ ਨਾਕਾ ਮਾਧੋਪੁਰ ਵਿਚ ਜੰਮੂ-ਕਸ਼ਮੀਰ ਤੋਂ ਆ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਤਾਂ ਇਕ ਕਾਰ (ਨੰ. ਪੀ. ਬੀ.09ਵੀ 2824) ਨੂੰ ਪੁਲਸ ਪਾਰਟੀ ਨੇ ਰੋਕਿਆ। ਤਲਾਸ਼ੀ ਦੌਰਾਨ ਕਾਰ ਸਵਾਰ 2 ਵਿਅਕਤੀਆਂ ਕੋਲੋਂ 15 ਗ੍ਰਾਮ ਹੈਰੋਇਨ ਅਤੇ 5 ਲੱਖ ਡਰੱਗ ਮਨੀ ਬਰਾਮਦ ਕੀਤੀ, ਜਿਸ ਤੋਂ ਬਾਅਦ ਕਾਰ ਚਾਲਕ ਅਤੇ ਉਸ ਦੇ ਨਾਲ ਬੈਠੇ ਸਾਥੀ ਖ਼ਿਲਾਫ਼ ਥਾਣਾ ਸੁਜਾਨਪੁਰ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ-ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਗੰਦੇ ਨਾਲੇ 'ਚੋਂ ਮਿਲੀ ਲਾਸ਼, ਪੁੱਤ ਨੂੰ ਮ੍ਰਿਤਕ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ 4 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਤੇਲ ਦੀ ਟੈਂਕੀ ਵਿਚ ਬਣਾਈ ਗੁਪਤ ਜਗ੍ਹਾ ’ਚੋਂ 8 ਕਿਲੋ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੇ ਚਲਦਿਆਂ ਮੁਕੱਦਮੇ ’ਚ 29-61-85 ਐੱਨ. ਡੀ. ਪੀ. ਐੱਸ. ਐਕਟ ਦਾ ਵਾਧਾ ਕੀਤਾ ਗਿਆ ਅਤੇ 2 ਵਿਅਕਤੀਆਂ ਨੂੰ ਹੋਰ ਨਾਮਜ਼ਦ ਕੀਤਾ। ਮੁਲਜ਼ਮਾਂ ਦੀ ਪਛਾਣ ਗੁਰਜੰਟ ਸਿੰਘ ਉਰਫ ਰਵੀ, ਸਿਮਰਜੀਤ ਸਿੰਘ ਉਰਫ ਨਿੱਕਾ, ਜਸਪ੍ਰੀਤ ਸਿੰਘ ਅਤੇ ਹਰਪਾਲ ਸਿੰਘ ਉਰਫ ਬਿੱਟੂ ਸਾਰੇ ਵਾਸੀ ਤਰਨਤਾਰਨ ਵਜੋਂ ਹੋਈ ਹੈ। ਉਕਤ ਤਿੰਨੋਂ ਮੁਲਜ਼ਮਾਂ ਖਿਲਾਫ ਵੱਖ-ਵੱਖ ਥਾਣਿਆਂ ’ਚ ਪਹਿਲਾਂ ਵੀ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ- ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ
ਡੀ. ਆਈ. ਜੀ. ਬਾਰਡਰ ਰੇਂਜ ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਪੁਲਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਪਾਇਆ ਗਿਆ ਕਿ ਇਸ ਗਿਰੋਹ ਦਾ ਕਿੰਗ ਪਿਨ ਹਰਪਾਲ ਸਿੰਘ ਉਰਫ ਬਿੱਟੂ ਭਲਵਾਨ ਬੀ-ਕੈਟੇਗਰੀ ਦਾ ਗੈਂਗਸਟਰ ਹੈ, ਜੋ ਕਿ ਯੂ. ਕੇ. (ਇੰਗਲੈਂਡ) ਵਿਚ ਰਹਿ ਕੇ ਅਤੇ ਉਥੋਂ ਤੋਂ ਹੀ ਸਾਰਾ ਨੈੱਟਵਰਕ ਆਪ੍ਰੇਟ ਕਰ ਰਿਹਾ ਹੈ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8