ਪਠਾਨਕੋਟ ਪੁਲਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਕੀਤਾ ਪਰਦਾਫ਼ਾਸ਼, 2 ਗ੍ਰਿਫ਼ਤਾਰ
Monday, May 01, 2023 - 04:25 PM (IST)

ਪਠਾਨਕੋਟ (ਸ਼ਾਰਦਾ, ਜ. ਬ.)- ਪਠਾਨਕੋਟ ਪੁਲਸ ਨੇ ਇਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼ ਕਰ ਕੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਜਲਜੋਧ ਮਸੀਹ ਅਤੇ ਲੱਕੀ ਵਜੋਂ ਹੋਈ ਹੈ, ਜੋ ਬਿਨਾਂ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਫ਼ਤਰ ਚਲਾ ਰਹੇ ਸਨ ਅਤੇ ਵਿਦੇਸ਼ ਭੇਜਣ ਲਈ ਲੋਕਾਂ ਤੋਂ ਧੋਖੇ ਨਾਲ ਪੈਸੇ ਇਕੱਠੇ ਕਰ ਰਹੇ ਸਨ।
ਇਹ ਵੀ ਪੜ੍ਹੋ- 15 ਮਹੀਨਿਆਂ 'ਚ ਲੁਧਿਆਣਾ ਦੇ 50 ਪੁਲਸ ਮੁਲਾਜ਼ਮਾਂ ਦੀ ਮੌਤ, ਕਾਰਨ ਜਾਣ ਹੋਵੋਗੇ ਹੈਰਾਨ
ਇਸ ਦੌਰਾਨ ਸੀਨੀਅਰ ਕਪਤਾਨ ਪੁਲਸ ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਥਾਣਾ ਸਦਰ ਪਠਾਨਕੋਟ ਦੇ ਐੱਸ. ਐੱਚ. ਓ. ਦੀ ਅਗਵਾਈ ਹੇਠ ਪੁਲਸ ਪਾਰਟੀ ਸਰਨਾ ਨੇੜੇ ਇਲਾਕੇ ’ਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਵੱਲੋਂ ਇਮੀਗ੍ਰੇਸ਼ਨ ਦਫ਼ਤਰ ਬਿਨਾਂ ਲਾਇਸੈਂਸ ਦੇ ਚਲਾਇਆ ਜਾ ਰਿਹਾ ਹੈ। ਜਾਂਚ ਕਰਨ ’ਤੇ ਪਤਾ ਲੱਗਾ ਕਿ ਇਹ ਦਫ਼ਤਰ ਭੋਲੇ-ਭਾਲੇ ਲੋਕਾਂ ਤੋਂ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖੇ ਨਾਲ ਪੈਸੇ ਇਕੱਠੇ ਕਰ ਰਿਹਾ ਸੀ। ਦਫ਼ਤਰ ਨੇ ਉਨ੍ਹਾਂ ਦੇ ਪਾਸਪੋਰਟ ਵੀ ਜ਼ਬਤ ਕਰ ਲਏ ਸਨ ਅਤੇ ਉਨ੍ਹਾਂ ਨੂੰ ਕੁਵੈਤ ਦੀ ਇਕ ਕੰਪਨੀ ਦੁਆਰਾ ਛਾਪੇ ਗਏ ਨਕਲੀ ਸਟੈਪ ਪੈਡ ਪ੍ਰਦਾਨ ਕੀਤੇ ਸਨ।
ਇਹ ਵੀ ਪੜ੍ਹੋ- ਨਹਿਰ ’ਚ ਕਾਰ ਡਿੱਗਣ ਕਾਰਨ ਰੁੜ੍ਹੇ 3 ਬੈਂਕ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ
ਪੁੱਛਗਿੱਛ ਕਰਨ ’ਤੇ ਦੋਵੇਂ ਮੁਲਜ਼ਮ ਜਲਜੋਧ ਮਸੀਹ ਅਤੇ ਲੱਕੀ ਬਿਨਾਂ ਕਿਸੇ ਮਾਨਤਾ ਪ੍ਰਾਪਤ ਲਾਇਸੈਂਸ ਜਾਂ ਦਸਤਾਵੇਜ਼ ਦੇ ਦਫ਼ਤਰ ਚਲਾ ਰਹੇ ਸਨ। ਜਾਂਚ ਕਰਨ ’ਤੇ ਪਤਾ ਲੱਗਾ ਕਿ ਮੁਲਜ਼ਮ ਲੋਕਾਂ ਨਾਲ ਧੋਖਾਦੇਹੀ ਕਰਨ ਲਈ ਜਾਅਲੀ ਦਸਤਾਵੇਜ਼ਾਂ ਅਤੇ ਪਾਸਪੋਰਟਾਂ ਦੀ ਵਰਤੋਂ ਕਰ ਰਹੇ ਸਨ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਆਈਪੀਸੀ ਦੀ ਧਾਰਾ 420, 467, 468, 471 ਅਤੇ ਇਮੀਗ੍ਰੇਸ਼ਨ ਐਕਟ ਦੀ 24 ਤਹਿਤ ਥਾਣਾ ਸਦਰ ਪਠਾਨਕੋਟ ’ਚ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਨੈਸ਼ਨਲ ਹਾਈਵੇ ਦਬੁਰਜੀ ਬਾਈਪਾਸ ਨੇੜੇ ਵਾਪਰਿਆ ਹਾਦਸਾ, ਨੌਜਵਾਨ ਦੀ ਮੌਕੇ 'ਤੇ ਹੋਈ ਦਰਦਨਾਕ ਮੌਤ
ਐੱਸ. ਐੱਸ. ਪੀ. ਖੱਖ ਨੇ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਅਸੀਂ ਕਿਸੇ ਨੂੰ ਵੀ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਨਹੀਂ ਹੋਣ ਦੇਵਾਂਗੇ। ਅਸੀਂ ਜਨਤਾ ਨੂੰ ਅਜਿਹੇ ਧੋਖੇਬਾਜ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦੇ ਹਾਂ। ਇਹ ਫ਼ਰਜ਼ੀ ਇਮੀਗ੍ਰੇਸ਼ਨ ਰੈਕੇਟਾਂ ਦੇ ਖ਼ਿਲਾਫ਼ ਸਾਡੀ ਲੜਾਈ ’ਚ ਇਕ ਮਹੱਤਵਪੂਰਨ ਸਫ਼ਲਤਾ ਹੈ। ਅਸੀਂ ਅਜਿਹੇ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਦੇ ਰਹਾਂਗੇ।
ਇਹ ਵੀ ਪੜ੍ਹੋ- ਅੱਜ ਦੇ ਦਿਨ 'ਤੇ ਵਿਸ਼ੇਸ਼: ਮਜ਼ਦੂਰਾਂ ਪ੍ਰਤੀ ਉਦਾਸੀਨ ਕਿਉਂ ਹੈ ਭਾਰਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।