ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਪਠਾਨਕੋਟ ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ
Saturday, Oct 10, 2026 - 02:57 PM (IST)
ਪਠਾਨਕੋਟ(ਸ਼ਾਰਦਾ)– ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਉਦੇਸ਼ ਨਾਲ ਪਠਾਨਕੋਟ ਪੁਲਸ ਵੱਲੋਂ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਸ ਟੀਮਾਂ ਨੇ ਸੰਵੇਦਨਸ਼ੀਲ ਥਾਵਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਡੂੰਘਾਈ ਨਾਲ ਜਾਂਚ ਕਰਦਿਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ। ਮੁਹਿੰਮ ਦੌਰਾਨ ਪੁਲਸ ਮੁਲਾਜ਼ਮਾਂ ਨੇ ਆਲੇ-ਦੁਆਲੇ ਦੇ ਇਲਾਕੇ ਵਿਚ ਆਉਣ-ਜਾਣ ਵਾਲੇ ਲੋਕਾਂ ਅਤੇ ਸ਼ੱਕੀ ਗਤੀਵਿਧੀਆਂ ਦੀ ਜਾਂਚ ਕੀਤੀ।
ਇਹ ਵੀ ਪੜ੍ਹੋ-ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਹਥਿਆਰ ਵੀ ਬਰਾਮਦ
ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਨਿਯਮਿਤ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਸਬੰਧੀ ਜਾਣਕਾਰੀ ਤੁਰੰਤ ਪੁਲਸ ਨੂੰ ਦੇਣ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
